ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੁਧ ਆਮ ਆਦਮੀ ਪਾਰਟੀ ਦੇ ਕੇਂਦਰ ਸਰਕਾਰ ਖਿਲਾਫ ਮੁਜਾਹਰਾ ਪ੍ਰਧਾਨਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ ਗੁਰਦਾਸਪੁਰ |

ਗੁਰਦਾਸਪੁਰ ਪੰਜਾਬ ਮਾਝਾ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਤਿੱਖਾ ਵਿਰੋਧ ਦਰਜ ਕਰਵਾਉਂਦਿਆਂ ਪੰਜਾਬ ਦੇ ਸਾਰੇ ਜਿਲ੍ਹਾ ਹੈਡ ਕੁਆਟਰਾਂ ਉੱਪਰ ਰੋਸ ਮੁਜਾਹਰੇ ਕਰਦਿਆਂ ਮੋਦੀ ਸਰਕਾਰ ਦੇ ਪੁਤਲੇ ਫੂਕੇ।ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜਾਹਰੇ ਵਿੱਚ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਉਚੇਚੇ ਤੌਰ ਤੇ ਹਾਜਰ ਹੋਏ। ਡਾਕਖਾਨਾ ਚੌਕ ਵਿਖੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਵਿਧਾਇਕ ਅਮਰਪਾਲ ਸਿੰਘ ਅਤੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅਪਣੀ ਲਗਾਤਾਰ ਡਿੱਗਦੀ ਸ਼ਾਖ ਅਤੇ 2024 ਦੀਆਂ ਆਮ ਚੋਣਾਂ ਵਿੱਚ ਨਜਰ ਆਉਂਦੀ ਪਰਤੱਖ ਹਾਰ ਤੋਂ ਡਰੀ ਹੋਈ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਅਪਣੀਆਂ ਏਜੰਸੀਆਂ ਰਾਹੀਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਵੀ ਇਸੇ ਯੋਜਨਾ ਤਹਿਤ ਕੀਤੀ ਗਈ ਹੈ।ਉਹਨਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਇਮਾਨਦਾਰ ਫੈਸਲਿਆਂ ਤੋਂ ਭਾਜਪਾ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੱਡੀ ਪਰੇਸ਼ਾਨੀ ਹੋ ਰਹੀ ਹੈ। ਦੇਸ਼ ਦੀ ਸਾਰੀ ਜਾਇਦਾਦ ਅੰਬਾਨੀ ਤੇ ਅਡਾਨੀ ਨੂੰ ਲੁਟਾਉਣ ਦੇ ਰਾਹ ਤੁਰੀ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਰਾਸ ਨਹੀਂ ਆ ਰਹੀਆਂ। ਜਿਸ ਤੋਂ ਪਰੇਸ਼ਾਨ ਮੋਦੀ ਸਰਕਾਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਅਵਾਜ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਦਿੱਲੀ ਵਿੱਚ ਕੱਟੜ ਇਮਾਨਦਾਰ ਸਰਕਾਰ ਦੇ ਅਕਸ਼ ਨੂੰ ਵਿਗਾੜਣ ਲਈ ਲਗਾਤਾਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਫਿਰ ਡਿਪਟੀ ਸੀਐਮ ਮਨੀਸ਼ ਸਿਸੋਦੀਆਂ ਅਤੇ ਹੁਣ ਆਪ ਦੇ ਵੱਡੇ ਨੇਤਾ ਸੰਜੇ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸਿਰਫ ਤੇ ਸਿਰਫ ਸੱਚ ਦੀ ਅਵਾਜ ਨੂੰ ਦਬਾਉਣ ਦੀ ਕਾਰਵਾਈ ਹੈ, ਹੋਰ ਕੁਝ ਨਹੀਂ ਪਰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਤੋਂ ਡਰਨ ਵਾਲੀ ਨਹੀਂ ਅਤੇ ਇਸਦਾ ਡੱਟ ਕੇ ਮੁਕਾਬਲੇ ਕਰੇਗੀ। ਇਸ ਮੌਕੇ ਤੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਣ, ਪਾਰਟੀ ਦੇ ਜਾਇੰਟ ਸਕੱਤਰ ਜਗਜੀਤ ਸਿੰਘ ਪਿੰਟਾ, ਖਜਾਨਚੀ ਸੁਗਰੀਵ ਕੁਮਾਰ, ਮਨਮੋਹਨ ਸਿੰਘ ਧਮਰਾਈ, ਦਲਜੀਤ ਕੌਰ ਰਾਮਨਗਰ, ਰਾਜ ਰਾਮਨਗਰ, ਮਨਦੀਪ ਕੌਰ, ਲਖਵਿੰਦਰ ਸਿੰਘ, ਰਾਮਨਗਰ, ਜਰਨੈਲ ਸਿੰਘ ਡੁੱਗਰੀ, ਟੋਨੀ ਦੋਰਾਂਗਲਾ, ਸਰਪੰਚ ਚੰਦਰ ਸ਼ੇਖਰ, ਉੱਤਮ ਸਿੰਘ ਨਾਰਦਾਂ, ਜਤਿੰਦਰ ਸਮਸ਼ੇਰਪੁਰ, ਰਮਨ ਨਡਾਲਾ, ਗੋਰਾ ਕੱਤੋਵਾਲ, ਪ੍ਰਦੀਪ ਠਾਕੁਰ, ਸੁਖਜਿੰਦਰ ਸਿੰਘ ਬੁਗਨਾ, ਬਾਪੂ ਬਲਦੇਵ ਸਿੰਘ, ਗੁਰਨਾਮ ਸਿੰਘ ਸਿੰਗੋਵਾਲ,ਵਿਜੇ ਕੁਮਾਰ ਅਤੇ ਸੋਨੂੰ ਸਿੰਘ ਵੀ ਹਾਜਰ ਸਨ।ਤਸਵੀਰ-1-ਡਾਕਖਾਨਾ ਚੌਕ ਗੁਰਦਾਸਪੁਰ ਵਿਖੇ ਰੋਸ ਮੁਜਾਹਰੇ ਦੌਰਾਨ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਵਿਧਾਇਕ ਅਮਰਪਾਲ ਸਿੰਘ, ਚੇਅਰਮੈਨ ਰਮਨ ਬਹਿਲ ਤੇ ਹੋਰ।ਤਸਵੀਰ-2-ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਦੇ ਹੋਏ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ।

Leave a Reply

Your email address will not be published. Required fields are marked *