ਦੀਨਾਨਗਰ, 13 ਅਕਤੂਬਰ- DamanPreet Singh
ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਵਜ਼ੀਰਪੁਰ ਅਫ਼ਗ਼ਾਨਾਂ ਦੇ ਕਈ ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਆਪ ਆਗੂਆਂ ਲਾਭ ਸਿੰਘ ਅਤੇ ਮਲਕੀਤ ਸਿੰਘ ਦੇ ਪ੍ਰਬੰਧਾਂ ਹੇਠ ਸੱਦੀ ਗਈ ਵਿਸ਼ਾਲ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆਂ ਆਖਦਿਆਂ ਜਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸੇਰ ਸਿੰਘ ਨੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ।ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਲੰਬੜਦਾਰ ਰਾਮ ਸਿੰਘ, ਅਜੀਤ ਸਿੰਘ, ਦਲਬੀਰ ਸਿੰਘ, ਮਨਜੀਤ ਸਿੰਘ, ਸਲਿੰਦਰ ਸਿੰਘ, ਗੁਰਦੀਪ ਸਿੰਘ, ਮੁਖਤਿਆਰ ਸਿੰਘ, ਵਿਜੇ ਕਮਾਰ ਅਤੇ ਚਾਂਦੀ ਰਾਮ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲੇ ਅਤੇ ਹਲਕਾ ਦੀਨਾਨਗਰ ਅੰਦਰ ਸ਼ਮਸ਼ੇਰ ਸਿੰਘ ਦੀ ਸੁਚੱਜੀ ਅਗਵਾਈ ਨੂੰ ਦੇਖਦੇ ਹੋਏ ਅੱਜ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਿਲ੍ਹਾ ਪ੍ਰਧਾਨ ਸ਼ਮਸੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਲਗਾਤਾਰ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮਹਿਜ 19 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਕੀਤੇ ਗਏ ਸ਼ਾਨਦਾਰ ਕੰਮਾਂ ਦੇ ਇਲਾਵਾ ਆਉਣ ਵਾਲੇ ਸਮੇਂ ਵਿੱਚ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੁਖਜਿੰਦਰ ਸਿੰਘ ਬੁਗਣਾ, ਜਸਬੀਰ ਸਿੰਘ ਕਠਿਆਲੀ, ਜਰਨੈਲ ਸਿੰਘ ਅਤੇ ਗੁਰਨਾਮ ਸਿੰਘ ਵੀ ਹਾਜ਼ਰ ਸਨ।ਤਸਵੀਰ–ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਤੇ ਹੋਰ।