ਆਪ’ ਹਾਈਕਮਾਨ ਨੇ ਰਮਨ ਬਹਿਲ ਨੂੰ ਸੌਂਪੀ ਗੁਰਦਾਸਪੁਰ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ 

ਗੁਰਦਾਸਪੁਰ ਪੰਜਾਬ ਮਾਝਾ

ਆਪ’ ਹਾਈਕਮਾਨ ਨੇ ਰਮਨ ਬਹਿਲ ਨੂੰ ਸੌਂਪੀ ਗੁਰਦਾਸਪੁਰ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ 
 
– ਵਰਕਰਾਂ ਅੰਦਰ ਖੁਸ਼ੀ ਦੀ ਲਹਿਰ, ਹਾਈਕਮਾਨ ਦਾ ਕੀਤਾ ਧੰਨਵਾਦ

DamanPreet Singh

ਗੁਰਦਾਸਪੁਰ, 18 ਅਕਤੂਬਰ 2023 – ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੂੰ ਹਲਕਾ ਇੰਚਾਰਜ ਦੀ ਅਹਿਮ ਜਿੰਮੇਵਾਰੀ ਸੌਂਪੀ ਹੈ।

ਇਸ ਨਿਯੁਕਤੀ ਸਬੰਧੀ ਪਾਰਟੀ ਵੱਲੋਂ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਬਾਰੇ ਪਤਾ ਲੱਗਣ ‘ਤੇ ਹਲਕੇ ਅੰਦਰ ਪਾਰਟੀ ਦੇ ਵਰਕਰਾਂ ਅਤੇ ਬਹਿਲ ਸਮਰਥਕਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਦੱਸਣਯੋਗ ਹੈ ਕਿ ਰਮਨ ਬਹਿਲ ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਹਨ ਅਤੇ ਉਨਾਂ ਨੂੰ ਸਿਹਤ ਸੇਵਾਵਾਂ ਵਿਚ ਵੱਡੇ ਬਦਲਾਅ ਤੇ ਸੁਧਾਰ ਲਿਆਉਣ ਲਈ ਅਹਿਮ ਕੰਮ ਕੀਤਾ ਹੈ ਅਤੇ ਨਾਲ ਹੀ ਹਲਕਾ ਗੁਰਦਾਸਪੁਰ ਅੰਦਰ ਵੀ ਪਿਛਲੇ ਕਰੀਬ ਡੇਢ ਸਾਲ ਦੇ ਸਮੇਂ ਦੌਰਾਨ ਉਨਾਂ ਨੇ ਅਨੇਕਾਂ ਕਾਰਜ ਕਰਵਾਏ ਹਨ ਜਿਨਾਂ ਵਿਚ ਮੁੱਖ ਤੌਰ ‘ਤੇ ਸਿਵਲ ਹਸਪਤਾਲ ਬੱਬਰੀ ਵਿਖੇ ਕਈ ਨਵੀਆਂ ਸੁਵਿਧਾਵਾਂ ਸ਼ੁਰੂ ਕਰਵਾਈਆਂ ਹਨ ਅਤੇ ਗੁਰਦਾਸਪੁਰ ਸ਼ਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਸ਼ੁਰੂ ਕਰਵਾਉਣ ਸਮੇਤ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਨਾਲ ਜੁੜੇ ਗੰਭੀਰ ਮਸਲੇ ਹੱਲ ਕਰਵਾਏ ਹਨ। ਰਮਨ ਬਹਿਲ ਨੇ ਪਾਰਟੀ ਵੱਲੋਂ ਗੁਰਦਾਸਪੁਰ ਹਲਕੇ ਦੀ ਸੇਵਾ ਦੀ ਜਿੰਮੇਵਾਰੀ ਸੌਂਪੇ ਜਾਣ ‘ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਦੇ ਰਹਿਣਗੇ।

Leave a Reply

Your email address will not be published. Required fields are marked *