ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਨੂੰ ਹਲਕਾ ਇੰਚਾਰਜ਼ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਸਬੰਧੀ ਪਾਰਟੀ ਵੱਲੋਂ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਬਾਰੇ ਪਤਾ ਲੱਗਣ ‘ਤੇ ਹਲਕੇ ਅੰਦਰ ਪਾਰਟੀ ਦੇ ਵਰਕਰਾਂ ਅਤੇ ਸ਼ਮਸ਼ੇਰ ਸਿੰਘ ਦੇ ਸਮਰਥਕਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਸ਼ਮਸ਼ੇਰ ਸਿੰਘ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਨ ਅਤੇ ਨਾਲ ਹੀ ਹਲਕਾ ਦੀਨਾਨਗਰ ਦੀ ਸੇਵਾ ਦੀ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਉਨ੍ਹਾਂ ਪਾਰਟੀ ਦੇ ਕੰਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
