ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ ਪੰਜਾਬ ਮਾਝਾ

ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 11 ਦਸੰਬਰ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਬਣੇ ਨਵੇਂ ਟਾਇਲਟ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਖੇਡਾਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੈਡਮ ਸੀਮਾ ਰਾਣੀ ਵੱਲੋਂ ਸਵਰਗੀ ਪ੍ਰੋ. ਸਤਨਾਮ ਸਿੰਘ ਦੀ ਯਾਦ ਵਿੱਚ ਸ੍ਰੀਮਤੀ ਅਮਿਤਾ ਰਾਏ ਅਤੇ ਸ੍ਰੀ ਰਾਜੀਵ ਰਾਏ ਨੀਦਰਲੈਂਡ ਵੱਲੋਂ ਭੇਜੀ ਸਹਾਇਤਾ ਰਾਸ਼ੀ ਨਾਲ ਖਰੀਦੀਆਂ ਕੋਟੀਆਂ-ਸਵੈਟਰ ਵਿਦਿਆਰਥਣਾਂ ਨੂੰ ਤਕਸੀਮ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਜਿਥੇ ਬਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਓਥੇ ਨਾਲ ਹੀ ਪੜ੍ਹਾਈ ਦੇ ਪੱਧਰ ਨੂੰ ਵੀ ਉੱਪਰ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਸ਼ੁਰੂ ਕਰਕੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਵੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਵਿਖੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਨਾਲ ਹੀ ਇਸ ਨੂੰ ਕੋ-ਐਡ ਕੀਤਾ ਗਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਅੱਗੇ ਹੋਣਗੇ।

ਸ੍ਰੀ ਰਮਨ ਬਹਿਲ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣ ਤਾਂ ਜੋ ਉਨ੍ਹਾਂ ਦੀ ਸਖਸ਼ੀਅਤ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਨੇ ਜ਼ਿਲ੍ਹਾ ਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।

ਇਸ ਮੌਕੇ ਸ੍ਰੀ ਰਮਨ ਬਹਿਲ ਨੇ ਸ੍ਰੀਮਤੀ ਸੀਮਾ ਰਾਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਲੋੜਵੰਦ ਵਿਦਿਆਰਥਣਾਂ ਨੂੰ ਕੋਟੀਆਂ-ਸਵੈਟਰ ਦਿੱਤੇ ਗਏ ਹਨ ਇਹ ਬਹੁਤ ਹੀ ਨੇਕ ਕਾਰਜ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੀ ਉਮਰ ਸਮਾਜ ਕੋਲੋਂ ਬਹੁਤ ਕੁਝ ਪ੍ਰਾਪਤ ਕਰਦੇ ਹਾਂ ਪਰ ਸਾਨੂੰ ਸਮਾਜ ਨੂੰ ਕੁਝ ਨਾ ਕੁਝ ਵਾਪਸ ਕਰਨ ਦੀ ਪ੍ਰਵਿਰਤੀ ਜਰੂਰ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਬੁੱਧੀਜੀਵੀ ਵਰਗ ਨੂੰ ਸੱਦਾ ਦਿੱਤਾ ਕਿ ਉਹ ਬੇਹਤਰ ਸਮਾਜ ਦੀ ਉਸਾਰੀ ਵਿੱਚ ਆਪਣਾ ਮੋਹਰੀ ਰੋਲ ਅਦਾ ਕਰਨ ਤਾਂ ਜੋ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਨਿਗਾਰ ਨੂੰ ਦੂਰ ਕੀਤਾ ਜਾ ਸਕੇ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਮਹਾਜਨ, ਮੈਡਮ ਕਰਮਜੀਤ ਕੌਰ, ਮਿਨਾਕਸ਼ੀ ਜੋਤੀ, ਵਿਪਨ ਕੁਮਾਰ, ਸੁਰਿੰਦਰਪਾਲ ਕੌਰ, ਪੰਕਜ ਸ਼ਰਮਾਂ, ਮਨਦੀਪ ਕੌਰ ਡੀ.ਪੀ.ਈ, ਸੁਖਦੇਵ ਸਿੰਘ, ਅਨਿਲ ਭਨੋਟ ਅਤੇ ਅਸ਼ਵਨੀ ਸ਼ਰਮਾਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਤੇ ਹੋਰ ਵੀ ਮੋਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *