ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 16 ਦਸੰਬਰ (DamanPreet Singh) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅੱੈਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲਾ ਤੇ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਿਵਿਲ ਜੱਜ (ਸੀਨੀਅਰ-ਡਵੀਜਨ)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਮੈਡੀਕਲ ਕੈਂਪ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦਾ ਸਰਕਾਰੀ ਹਸਪਤਾਲ, ਗੁਰਦਾਸਪੁਰ ਦੇ ਮਾਹਿਰ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਗਿਆ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।

ਇਸ ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਸਪੈਸ਼ਲਿਸ਼ਟ ਡਾਕਟਰ ਜਿਵੇਂ ਕਿ ਹੱਡੀਆਂ ਦੇ ਰੋਗਾਂ ਦੇ ਮਾਹਿਰ, ਦਵਾਈਆਂ ਦੇ ਮਾਹਿਰ, ਚਮੜੀ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਜਨਾਨਾਂ ਰੋਗਾਂ ਦੇ ਮਾਹਿਰਾਂ ਆਦਿ ਡਾਕਟਰ ਮੌਜੂਦ ਸਨ। ਜਿਨ੍ਹਾਂ ਦੁਆਰਾ ਕੇਂਦਰੀ ਜੇਲ, ਗੁਰਦਾਸਪੁਰ ਵਿੱਚ 317 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਹਨਾਂ ਦਵਾਈਆਂ ਮੁਹੱਈਆਂ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਜੇਲ੍ਹ ਸੁਪਰਡੈਂਟ, ਸ੍ਰੀ ਨਵਇੰਦਰ ਸਿੰਘ ਤੋਂ ਇਲਾਵਾ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਾਰਾ ਸਟਾਫ ਵੀ ਮੌਜੂਦ ਸੀ।

Leave a Reply

Your email address will not be published. Required fields are marked *