ਦੀਨਾਨਗਰ (DamanPreet Singh)-
ਦੀਨਾਨਗਰ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਈ ਸਰਪੰਚਾਂ ਅਤੇ ਹੋਰ ਲੋਕਾਂ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਕਾਂਗਰਸ ਪਾਰਟੀ ਨਾਲ ਸਬੰਧਤ ਕਰਾਲ ਅਤੇ ਨਵਾਂ ਨੌਸ਼ਹਿਰਾ ਪਿੰਡਾਂ ਦੇ ਸਰਪੰਚਾਂ ਨੇ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਸਬੰਧੀ ਬੀਤੀ ਰਾਤ ਪਿੰਡ ਨਵਾਂ ਨੌਸ਼ਹਿਰਾ ਵਿਖੇ ਕ੍ਰਿਸ਼ਚੀਅਨ ਭਾਈਚਾਰੇ ਦੇ ਆਗੂ ਸੈਮਸੰਨ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਉਚੇਚੇ ਤੌਰ ਤੇ ਹਾਜਰ ਹੋਏ। ਪਿੰਡ ਕਰਾਲ ਦੇ ਸਰਪੰਚ ਮਜੀਦਾ ਅਤੇ ਨਵਾਂ ਨੌਸ਼ਹਿਰਾ ਦੇ ਸਰਪੰਚ ਪ੍ਰੇਮ ਲਾਲ ਨੂੰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਅੱਕੇ ਲੋਕ ਲਗਾਤਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਕਿਉੰਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿਸ ਵਿੱਚ ਸਾਰੇ ਲੋਕਾਂ ਨੂੰ ਮਾਣ ਸਤਿਕਾਰ ਅਤੇ ਅੱਗੇ ਵਧਣ ਤੇ ਮੌਕੇ ਮਿਲਦੇ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਰਵਿੰਦਰ, ਜਗਤਾਰ ਮਸੀਹ, ਸਿਕੰਦਰ, ਮਾਣ੍ਹੀ, ਸੁਖਵਿੰਦਰ, ਰਕੇਸ਼ ਕੁਮਾਰ, ਵਿਸ਼ਾਲ, ਅਭੀਸ਼ੇਕ, ਸਮੀਰ ਅਤੇ ਅਨਵਰ ਮਸੀਹ ਦੇ ਇਲਾਵਾ ਆਪ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗੂੰਝੀਆਂ, ਬਲਾਕ ਪ੍ਰਧਾਨ ਬਲਬੀਰ ਸਿੰਘ, ਬਲਜੀਤ ਸਿੰਘ ਖਾਲਸਾ, ਪੰਕਜ ਬਹਿਰਾਮਪੁਰ, ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਮੇਸ਼ ਪਾਲ, ਗੋਲਡੀ ਧਕਾਲਾ, ਮਨਦੀਪ ਸਿੰਘ ਸ਼ਮਸ਼ੇਰਪੁਰ, ਮੋਨੂੰ ਝਬਕਰਾ, ਸੁਖਰਾਜ ਅਤੇ ਹੈਪੀ ਵੀ ਹਾਜਰ ਸਨ।
ਤਸਵੀਰ–ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਹੋਰ।