ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਗੁਰਦਾਸਪੁਰ ਪੰਜਾਬ ਮਾਝਾ

ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਉੱਪਰ ਜਾ ਕੇ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ

ਗੁਰਦਾਸਪੁਰ, 27 ਦਸੰਬਰ (DamanPreet Singh) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਵੱਲੋਂ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਉਹਨਾਂ ਦੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਵਿਚ ਸ਼ੁਰੂ ਕੀਤੀਆ ਗਈਆਂ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ, ਜੋ ਜ਼ਿਲ੍ਹੇ ਦੇ 07 ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰੀਕਿਰਿਆ ਬਾਰੇ ਜਾਗਰੂਕ ਕਰਨਾ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਵੈਨ ਅੱਜ ਮਿਤੀ 27 ਦਸੰਬਰ ਨੂੰ ਐੱਸ.ਡੀ.ਐਮ. ਦਫ਼ਤਰ ਗੁਰਦਾਸਪੁਰ ਤੋਂ ਰਵਾਨਾ ਹੋਈ ਹੈ ਜਦਕਿ 28 ਦਸੰਬਰ ਨੂੰ ਐੱਸ.ਡੀ.ਐਮ. ਦਫ਼ਤਰ ਡੇਰਾ ਬਾਬਾ ਨਾਨਕ, 29 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ, 30 ਦਸੰਬਰ ਨੂੰ ਐੱਸ.ਡੀ.ਐਮ. ਦਫ਼ਤਰ ਬਟਾਲਾ ਅਤੇ 31 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਤੋਂ ਸਵੇਰੇ 9:00 ਵਜੇ ਫੀਲਡ ਵਿੱਚ ਰਵਾਨਾ ਹੋਵੇਗੀ ਅਤੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਪੀ.ਸੀ.ਅੱੈਸ. ਐੱਸ.ਡੀ.ਐੱਮ. ਗੁਰਦਾਸਪੁਰ, ਸ੍ਰੀ ਮਨਜਿੰਦਰ ਸਿੰਘ ਬਾਜਵਾ ਤਹਿਸੀਲਦਾਰ ਚੋਣਾਂ, ਸ੍ਰੀ ਸੁਨੀਲ ਕੁਮਾਰ ਚੋਣ ਕਾਨੂੰਗੋ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *