ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ- ਸ਼ਮਸ਼ੇਰ ਸਿੰਘ
ਦੀਨਾਨਗਰ- DamanPreet Singh
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਦੋਦਵਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਭੇਟ ਕਰਨ ਮੌਕੇ ਕੀਤਾ।
ਸ਼ਮਸ਼ੇਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਅੰਦਰ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ ਤੇ ਜੇਕਰ ਨੌਜਵਾਨ ਤੰਦਰੁਸਤ ਹੋਣਗੇ ਤਾਂ ਦੇਸ਼ ਦੇ ਉੱਜਵਲ ਭਵਿੱਖ ਲਈ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਣਾ ਚਾਹੀਦਾ ਹੈ ਸਗੋ ਅਪਣੇ ਆਲੇ ਦੁਆਲੇ ਦੇ ਹੋਰਨਾਂ ਲੋਕਾਂ ਨੂੰ ਵੀ ਨਸ਼ੇ ਦਾ ਰਾਹ ਤਿਆਗ ਕੇ ਤੰਦਰੁਸਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਉਪਰਾਲਿਆਂ ਸਦਕਾ ਹੀ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਦਾ ਰਾਹ ਤਿਆਗ ਕੇ ਖੇਡ ਗਰਾਉਂਡਾਂ ਤੱਕ ਪਹੁੰਚ ਚੁੱਕਾ ਹੈ। ਸਿਰਫ ਇੰਨਾ ਹੀ ਨਹੀਂ ਸਗੋਂ ਪੰਜਾਬ ਦੇ ਖਿਡਾਰੀਆਂ ਨੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਵੀ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਹਨਾਂ ਵੱਲੋਂ ਨੌਜਵਾਨਾਂ ਨੂੰ ਕ੍ਰਿਕਟ ਤੇ ਵਾਲੀਬਾਲ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਤੇ ਨਿਤਿਨ ਸੈਣੀ, ਅਰੁਣ ਸੈਣੀ, ਅਜੇ ਕੁਮਾਰ, ਅਸ਼ਵਨੀ ਸੈਣੀ, ਅਮਨ ਸੈਣੀ, ਸੰਜੀ ਕੁਮਾਰ ਮਿੰਟੂ, ਸੁਰਿੰਦਰ ਪਾਲ, ਨਿਸ਼ਾਂਤ ਸੈਣੀ, ਬਾਲ ਕ੍ਰਿਸ਼ਨ, ਹਰਦੀਪ ਸਿੰਘ, ਮੁਨੀਸ਼ ਕੁਮਾਰ, ਪੰਕਜ ਕੁਮਾਰ ਤੇ ਅਜੀਤ ਰਾਜ ਵੀ ਹਾਜਰ ਸਨ।
ਤਸਵੀਰ-ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ।