ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰ ਆਪ ਚ ਸ਼ਾਮਲ ਹੋਏ

ਗੁਰਦਾਸਪੁਰ ਪੰਜਾਬ ਮਾਝਾ

ਦੀਨਾਨਗਰ- DamanPreet Singh

ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਲੋਕਾਂ ਦਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਵਨਚੱਕ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ ਦੌਰਾਨ ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

                 ਇਸ ਸਬੰਧੀ ਰਣਜੀਤ ਸਿੰਘ ਜੀਵਨਚੱਕ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਉਚੇਚੇ ਤੌਰ ਤੇ ਹਾਜਰ ਹੋਏ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ। ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਸੰਤੁਸ਼ਟ ਤੇ ਖੁਸ਼ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਮੀਨੀ ਪੱਧਰ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣ ਕੇ ਕੰਮ ਕੀਤੇ ਜਾ ਰਹੇ ਹਨ ਅਤੇ ਇਹਨਾਂ ਕੰਮਾਂ ਸਦਕਾ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ। ਜਿਸ ਕਾਰਨ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਧੜਾ ਧੜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਉਹਨਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਯਕੀਨ ਦਿਵਾਇਆ ਕਿ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤੇ ਵੱਖ ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਜਗਪ੍ਰੀਤ ਸਿੰਘ, ਪ੍ਰਵੀਨ ਕੁਮਾਰ, ਅਜੇ ਕੁਮਾਰ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਸੁਨੀਲ ਕੁਮਾਰ, ਸ਼ਰਨਜੀਤ ਸਿੰਘ, ਸ਼ਿੰਗਾਰਾ ਸਿੰਘ, ਰਣਜੀਤ ਸਿੰਘ ਬਾਊ, ਰਮਨਦੀਪ ਸਿੰਘ, ਗੁਰਨਾਮ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਕ੍ਰਿਸ਼ਨਾ, ਹਰਪ੍ਰੀਤ ਸਿੰਘ, ਸੰਜੀਵ ਕੁਮਾਰ, ਵਿਕਰਮਜੀਤ, ਰਕੇਸ਼ ਤੇ ਲਵਪ੍ਰੀਤ ਸਿੰਘ ਦੇ ਇਲਾਵਾ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਬੁਗਨਾ ਵੀ ਹਾਜਰ ਸਨ।

ਤਸਵੀਰ–ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਨਾਲ ਹਨ ਬਲਾਕ ਪ੍ਰਧਾਨ ਰਣਜੀਤ ਸਿੰਘ, ਸੁਖਜਿੰਦਰ ਸਿੰਘ ਬੁਗਨਾ ਤੇ ਹੋਰ।

Leave a Reply

Your email address will not be published. Required fields are marked *