ਨਹਿਰੂ ਯੁਵਾ ਕੇਂਦਰ ਨੇ ਕਲਾ ਕੇਂਦਰ, ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 12 ਜਨਵਰੀ (DamanPreet singh) –

ਵਿਕਸਿਤ ਭਾਰਤ-2047 ਵਿੱਚ ਆਜ਼ਾਦੀ ਦੇ 100ਵੇਂ ਸਾਲ ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮੰਤਵ ਅਤੇ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਦੇ ਮੌਕੇ ਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਾਂਝੇ ਸਹਿਯੋਗ ਨਾਲ ਕਲਾ ਕੇਂਦਰ ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸ਼ਾਮਲ ਹੋਏ।

ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸ਼ਮਾ ਰੌਸ਼ਨ ਕੀਤੀ ਅਤੇ ਸਵਾਮੀ ਵਿਵੇਕਾਨੰਦ ਜੀ ਦੀ ਤਸਵੀਰ ਤੇ ਫੁੱਲ ਭੇਂਟ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਹਮੇਸ਼ਾ ਹੀ ਸਾਡੇ ਲਈ ਪ੍ਰੇਰਨਾ ਸਰੋਤ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿੱਚ ਚੰਗੇ ਗੁਣ ਪੈਦਾ ਕਰਨ ਅਤੇ ਆਪਣੀ ਕਾਬਲੀਅਤ ਨਾਲ ਮਾਪਿਆਂ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰੀ ਯੁਵਾ ਦਿਵਸ ਅਤੇ ਲੋਹੜੀ ਦੀਆਂ ਵਧਾਈਆਂ ਦਿੱਤੀਆਂ।

ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਦੇ ਮੌਕੇ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਪ੍ਰੋਫ਼ੈਸਰ ਸ਼ਿਵ ਰਾਜਨ ਪੁਰੀ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੇ ਵਿਚਾਰਧਾਰਾ ਸੰਬੰਧੀ ਯੂਥ ਨੂੰ ਜਾਣੂ ਕਰਵਾਇਆ ਗਿਆ। ਸਟੇਟ ਯੂਥ ਐਵਾਰਡੀ ਤੇਜ ਪ੍ਰਤਾਪ ਸਿੰਘ ਕਾਹਲੋਂ ਵੱਲੋਂ ਯੂਥ ਨੂੰ ਆਪਣੀ ਤਾਕਤ ਸਹੀ ਦਿਸ਼ਾ ਵਿੱਚ ਲਗਾਉਣ ਲਈ ਪ੍ਰੇਰਿਆ ਗਿਆ। ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸਿਜ਼ ਰਵੀ ਦਾਰਾ ਜੀ ਵੱਲੋਂ ਆਪਣੇ ਗੀਤ ਰਾਹੀਂ ਯੁਵਾ ਸ਼ਕਤੀ ਨੂੰ ਪ੍ਰੇਰਿਆ ਗਿਆ। ਬੀਤੇ ਸਾਲ ਦੇਸ਼ ਦੀ ਸੰਸਦ ਵਿੱਚ ਪੰਜਾਬ ਪ੍ਰਾਂਤ ਨੂੰ ਪੇਸ਼ ਕਰਨ ਵਾਲੀ ਗੁਰਦਾਸਪੁਰ ਜ਼ਿਲ੍ਹੇ ਦੀ ਬੇਟੀ ਰੁਪਾਲੀ ਨੇ ਆਪਣੇ ਜੋਸ਼ੀਲੇ ਭਾਸ਼ਣ ਨਾਲ ਦਰਸ਼ਕਾਂ ਦਾ ਮੰਨ ਮੋਹ ਲਿਆ।

ਅੰਮ੍ਰਿਤਸਰ ਦੇ ਥੀਏਟਰ ਗਰੁੱਪ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਕਮਾਲ ਦਾ ਨਾਟਕ ਪੇਸ਼ ਕੀਤਾ ਗਿਆ। ਜ਼ਿਲ੍ਹਾ ਹੈਰੀਟੇਜ ਸੋਸਾਇਟੀ ਵੱਲੋਂ ਭੰਗੜੇ ਦੀ ਦਮਦਾਰ ਪੇਸ਼ਕਸ਼ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲੱਗ ਗਏ। ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਯੂਥ ਨੂੰ ਸਰਟੀਫਿਕੇਟ ਵੀ ਵੰਡੇ ਗਏ। ਅੰਤ ਵਿੱਚ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।

ਇਸ ਮੌਕੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਸੰਦੀਪ ਕੌਰ, ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸਿਜ਼ ਰਵੀ ਦਾਰਾ, ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਸ਼੍ਰੀ ਰਾਜਦੀਪ ਸਿੰਘ ਬੱਲ, ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ ਅਤੇ ਹਰਮਨਪ੍ਰੀਤ ਸਿੰਘ, ਪਾਲੀਟੈਕਨਿਕ ਕਾਲਜ ਬਟਾਲਾ ਦੇ ਪ੍ਰੋਫੈਸਰ ਜਸਬੀਰ ਸਿੰਘ, ਸ਼ਿਵ ਰਾਜਨ ਪੁਰੀ, ਸਟੇਟ ਯੂਥ ਐਵਾਰਡੀ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ।

Leave a Reply

Your email address will not be published. Required fields are marked *