
ਕਾਹਨੂੰਵਾਨ/ਗੁਰਦਾਸਪੁਰ, 1 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਯੋਜਨਾ ਕੇਮਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੱਥਰ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਤਕਰੀਬਨ 1.75 ਕਰੋੜ ਦੀ ਲਾਗਤ ਨਾਲ ਧੁੱਸੀ ਬੰਨ ਤੇ ਸਟੱਡ ਲਗਾਉਣ ਦਾ ਕੰਮ ਕੀਤਾ ਜਾਵੇਗਾ।
ਸਟੱਡ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਹੁਣ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਬਰਸਾਤੀ ਸੀਜ਼ਨ ਤੋਂ ਪਹਿਲਾਂ ਇਹ ਕੰਮ ਮੁਕੰਮਲ ਹੋ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਬੇਟ ਦੇ ਇਲਾਕੇ ਵਿੱਚ ਹੜ੍ਹ ਆਉਣ ਨਾਲ ਕਾਫੀ ਨੁਕਸਾਨ ਹੋਇਆ ਸੀ ਅਤੇ ਇਸ ਵਾਰ ਰਾਜ ਸਰਕਾਰ ਵੱਲੋਂ ਸਮਾਂ ਰਹਿੰਦੇ ਹੀ ਆਪਣੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਸ ਥਾਂ ਤੋਂ ਧੁੱਸੀ ਬੰਨ ਕਮਜ਼ੋਰ ਹੈ ਉਸ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਜਿਥੇ ਪੱਥਰ ਦੇ ਸਟੱਡ ਲਗਾਉਣ ਦੀ ਲੋੜ ਹੈ ਉਹ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਫੱਤੂ ਬਰਕਤ ਵਿਖੇ ਧੁੱਸੀ ਬੰਨ ਨੇ ਸਟੱਡ ਲੱਗਣ ਨਾਲ ਹੜ੍ਹਾਂ ਤੋਂ ਬਚਾਅ ਹੋਵੇਗਾ।
ਇਸ ਮੌਕੇ ਜਲ ਸਰੋਤ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ, ਚੇਅਰਮੈਨ ਡਾ. ਜਸਪਾਲ ਸਿੰਘ ਪੰਧੇਰ, ਚੇਅਰਮੈਨ ਮੋਹਨ ਸਿੰਘ, ਪ੍ਰੇਮ ਲਾਲ, ਚੈਂਚਲ ਸਿੰਘ, ਸੋਹਣ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ ਬਾਜਵਾ, ਸੁਖਦੇਵ ਸਿੰਘ, ਰਮਨਦੀਪ ਸਿੰਘ, ਸੁਰਿੰਦਰ ਕੌਰ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ, ਜੀਵਨ ਸਿੰਘ, ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।