ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ੍ਰੀ ਕੁਲਵਿੰਦਰ ਸਿੰਘ, ਸੀਨੀਅਰ ਸਹਾਇਕ (ਰੀਡਰ ਟੂ ਡਿਪਟੀ ਕਮਿਸ਼ਨਰ) ਨੂੰ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਸ਼ਲਾਘਾਯੋਗ ਕੰਮ ਕਰਨ ਸਦਕਾ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ, ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਰਮਨ ਬਹਿਲ ਨੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
