ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ

ਗੁਰਦਾਸਪੁਰ ਪੰਜਾਬ ਮਾਝਾ

ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਬਟਾਲਾ, 14 ਫਰਵਰੀ (DamanPreet Singh) ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਹੇਠ ਸ਼੍ਰੀ ਬਾਲਾ ਜੀ ਮੰਦਰ ਸਾਲਾਸਰ ਧਾਮ (ਹਨੂਮਾਨ ਜੀ ਦਾ ਮੰਦਰ) ਜ਼ਿਲ੍ਹਾ ਚੁਰੂ ਰਾਜਸਥਾਨ ਅਤੇ ਸ਼੍ਰੀ ਖਾਟੂ ਸ਼ਿਆਮ ਮੰਦਰ (ਸ਼੍ਰੀ ਕ੍ਰਿਸ਼ਨ ਜੀ ਮੰਦਰ) ਜ਼ਿਲ੍ਹਾ ਸੀਕਰ ਰਾਜਸਥਾਨ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਪੰਚਾਇਤ ਅਫਸਰ ਮਨਜਿੰਦਰ ਸਿੰਘ, ਜਤਿੰਦਰ ਕੌਰ, ਕਸ਼ਮੀਰ ਸਿੰਘ ਵਾਹਲਾ, ਹਰਪ੍ਰੀਤ ਸਿੰਘ, ਸੁੁਨੀਲ ਕੁਮਾਰ, ਦਵਿੰਦਰ ਸਿੰਘ, ਪਵਨ ਕੁਮਾਰ ਅਤੇ , ਪ੍ਰਦੀਪ ਆਦਿ ਮੌਜੂਦ ਸਨ। ਇਸ ਮੌਕੇ ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਬੰਧੀ ਗੱਲਬਾਤ ਦੌਰਾਨ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਵੀ ਕੀਤਾ ਗਿਆ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

Leave a Reply

Your email address will not be published. Required fields are marked *