
ਸਰਕਾਰ ਵਪਾਰੀ ਮਿਲਣੀ ਦੌਰਾਨ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ
ਦੀਨਾਨਗਰ- ਸੂਬੇ ਅੰਦਰ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਹਿਲੀ ਵਾਰ ਦੀਨਾਨਗਰ ਆਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਦੀਨਾਨਗਰ ਦੇ ਆਨੰਦ ਪੈਲੇਸ ਵਿਖੇ ਪੁੱਜਣਗੇ, ਜਿੱਥੇ ਉਹ ਪੰਜਾਬ ਸਰਕਾਰ ਦੇ ਵਪਾਰੀ ਮਿਲਣੀ ਦੌਰਾਨ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਸੰਬੋਧਨ ਕਰਨਗੇ।
ਇਸ ਗੱਲ ਦਾ ਖੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਆਨੰਦ ਪੈਲੇਸ ਵਿਖੇ ਪੁੱਜੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨੇ ਕੀਤਾ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਇਹ ਪਹਿਲੀ ਫੇਰੀ ਹੋਵੇਗੀ। ਜਿੱਥੇ ਉਹ ਜਿਲ੍ਹੇ ਭਰ ਦੇ ਕਾਰੋਬਾਰੀਆਂ ਨੂੰ ਮਿਲਣਗੇ ਅਤੇ ਉਹਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਤੇ ਉਹਨਾਂ ਦੇ ਨਾਲ ਐਸਡੀਐਮ ਦੀਨਾਨਗਰ ਗੁਰਦੇਵ ਸਿੰਘ ਧੰਮ, ਜਿਲ੍ਹਾ ਲੋਕ ਸੰਪਰਕ ਅਫਸਰ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਤਸਵੀਰ-ਦੀਨਾਨਗਰ ਵਿਖੇ ਮੁੱਖ ਮੰਤਰੀ ਦੇ ਫੇਰੀ ਵਾਲੇ ਸਥਾਨ ਦਾ ਜਾਇਜ ਲੈਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਹੋਰ ਅਧਿਕਾਰੀ।