

ਨਸ਼ਿਆਂ ਦਾ ਕੋਹੜ ਸਮਾਜ ਵਿੱਚ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਆਮ ਜਨਤਾ ਨੂੰ ,ਪੱਤਰਕਾਰ ਭਾਈਚਾਰੇ ਨੂੰ ਸਮਾਜ ਸੇਵੀ ਸੰਸਥਾਵਾਂ ਨੂੰ, ਰਾਜਨੀਤਿਕ ਪਾਰਟੀਆਂ ਨੂੰ ਅਤੇ ਸਰਕਾਰਾਂ ਨੂੰ ਸਾਂਝਾ ਹੰਬਲਾ ਮਾਰਨ ਦੀ ਜਰੂਰਤ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਅੱਜ ਚੰਡੀਗੜ ਪੰਜ਼ਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਸ਼ਾ ਵਿਰੋਧੀ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਨੇ ਕਿਹਾ ਕਿ ਮਾਰੂ ਨਸ਼ਿਆਂ ਦਾ ਰੁਝਾਨ ਨੌਜਵਾਨ ਪੀੜੀ ਨੂੰ ਦੀਮਕ ਦੀ ਤਰ੍ਹਾਂ ਅੰਦਰੋਂ ਹੀ ਅੰਦਰ ਖੋਖਲਾ ਕਰ ਰਿਹਾ ਹੈ ਜਿਸ ਦੇ ਪ੍ਰਭਾਵ ਹੇਠ ਵੱਡੀ ਗਿਣਤੀ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਆ ਰਹੀ ਹੈ।
ਉਨਾ ਕਿਹਾ ਕਿ ਜੇਕਰ ਪੰਜਾਬ ਦਾ ਭਵਿੱਖ ਬਚਾਉਣਾ ਹੈ ਤਾਂ ਨਸ਼ਿਆਂ ਦੇ ਖਿਲਾਫ ਸਾਰਿਆਂ ਨੂੰ ਡੱਟ ਕੇ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂਹੀ ਇਸ ਅਲਾਮਤ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕਦਾ ਹੈ।
ਉਨਾਂ ਨੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਨਸ਼ਾ ਵਿਰੋਧੀ ਸੈਮੀਨਾਰ ਅਤੇ ਮੈਡੀਕਲ ਚੈਕ ਅਪ ਕੈਂਪ ਦੀ ਸਲਾਗਾ ਕਰਦੇ ਹੋਏ ਕਿਹਾ ਕਿ ਐਸੋਸੀਏਸ਼ਨ ਵੱਲੋਂ ਇਹ ਵਧੀਆ ਉਪਰਾਲਾ ਕੀਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਅੱਜ ਸਥਾਨਕ ਜਲੰਧਰ ਅੰਮ੍ਰਿਤਸਰ ਰੋਡ ਤੇ ਬਾਈਪਾਸ ਸਥਿਤ ਡੇਰਾ ਬਾਬਾ ਦਰਸ਼ਨ ਦਾਸ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਸੀ ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪਰਮਜੀਤ ਸਿੰਘ ਗਿੱਲ ਪਹੁੰਚ ਹੋਏ ਸਨ।
ਇਸ ਮੌਕੇ ਜਰਨਲਿਸਟ ਐਸੋਸੀਏਸ਼ਨ ਵੱਲੋਂ ਪਰਮਜੀਤ ਸਿੰਘ ਗਿੱਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।