ਵਿਰਸਾ ਉਤਸਵ ਦੀ ਨਵੀਂ ਤਰੀਕ ਦਾ ਜਲਦ ਕੀਤਾ ਜਾਵੇਗਾ ਐਲਾਨ
ਗੁਰਦਾਸਪੁਰ, 29 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ 2 ਮਾਰਚ ਸ਼ਾਮ ਨੂੰ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਤਹਿਤ 2 ਮਾਰਚ ਨੂੰ ਮੌਸਮ ਦੇ ਖ਼ਰਾਬ ਰਹਿਣ ਦਾ ਅਨੁਮਾਨ ਹੈ ਅਤੇ ਇਸ ਦਿਨ ਬਾਰਸ਼ ਹੋ ਸਕਦੀ ਹੈ। ਮੌਸਮ ਦੀ ਖ਼ਰਾਬੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 2 ਮਾਰਚ ਸ਼ਾਮ ਨੂੰ ਹੋਣ ਵਾਲਾ ਵਿਰਸਾ ਉਤਸਵ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਸਾ ਉਤਸਵ ਦੀ ਨਵੀਂ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ।