ਦੀਨਾਨਗਰ ਹਲਕੇ ਅੰਦਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਨੌਂ ਹੋਈ
ਦੀਨਾਨਗਰ- Reporter.damanpreet Singh
ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ ਅਤੇ ਇਹ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹ ਗੱਲਾਂ ਉਹਨਾਂ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਸੱਮੂਚੱਕ ਅਤੇ ਛੋਟਾ ਬਿਆਨਪੁਰ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਦੌਰਾਨ ਕਹੀਆਂ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆਂ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ।
ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਸੱਤ ਆਮ ਆਦਮੀ ਕਲੀਨਿਕ ਪੂਰੀ ਕਾਮਯਾਬੀ ਨਾਲ ਚੱਲ ਰਹੇ ਹਨ, ਜਦੋਂਕਿ ਅੱਜ ਦੋ ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਹੋਣ ਨਾਲ ਹਲਕੇ ਅੰਦਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਭਵਿੱਖ ਵਿੱਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰ੍ਹਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਦੋ ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਫਾਇਦਾ ਆਮ ਜਨਤਾ ਨੂੰ ਹੋਇਆ ਹੈ। ਚਾਹੇ ਉਹ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਗੱਲ ਹੋਵੇ ਜਾਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਇਸ ਤਰ੍ਹਾਂ ਦੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਜੋ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ।ਇਸ ਮੌਕੇ ਤੇ ਆਮ ਆਦਮੀ ਕਲੀਨਿਕਾਂ ਦੇ ਸਟਾਫ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਸਤਾਨ ਸਿੰਘ, ਬਲਾਕ ਪ੍ਰਧਾਨ ਗੋਰਾ ਕੱਤੋਵਾਲ, ਗੁਰਨਾਮ ਸਿੰਘ ਕੰਗ, ਠਾਕੁਰ ਸੰਸਾਰ ਸਿੰਘ ਅਤੇ ਇਲਾਕੇ ਦੇ ਹੋਰ ਲੋਕ ਵੀ ਹਾਜਰ ਸਨ।