ਦੀਨਾਨਗਰ ਵਿਖੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

ਗੁਰਦਾਸਪੁਰ ਪੰਜਾਬ ਮਾਝਾ

ਦੀਨਾਨਗਰ (DamanPreet Singh)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਸ਼ਾਮ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਏ.ਆਰ.ਪੀ. ਦੇ ਜਵਾਨਾਂ ਵੱਲੋਂ ਦੀਨਾਨਗਰ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਦੀਨਾਨਗਰ ਤੋਂ ਸ਼ੁਰੂ ਹੋ ਕੇ ਤਾਰਾਗੜ੍ਹ ਮੌੜ ਵਿਖੇ ਪਹੁੰਚ ਕੇ ਸਮਾਪਤ ਹੋਇਆ।ਐੱਸ ਐੱਸ ਪੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 16 ਮਾਰਚ 2024 ਤੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਜਿੰਨੇ ਵੀ ਅਦਾਰੇ ਚੋਣ ਅਮਲ ਵਿੱਚ ਸ਼ਾਮਲ ਹਨ ਅਤੇ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਮੀਟਿੰਗਾਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਇਸਦੇ ਨਾਲ ਹੀ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦਾ ਸੁਨੇਹਾ ਦੇਣ ਦੇ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ।ਐੱਸ ਐੱਸ ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸੰਵਿਧਾਨਿਕ ਹੱਕ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ। ਇਸ ਮੌਕੇ ਡੀਐਸਪੀ ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਜਵਾਨ ਹਾਜ਼ਰ ਸਨ

Leave a Reply

Your email address will not be published. Required fields are marked *