ਸ਼੍ਰੀ ਹਰੀਸ਼ ਦਿਆਮਾ ਓਮ ਪ੍ਰਕਾਸ਼ ਆਈ ਪੀ ਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਨੇ ਡਰੱਗਸ ਅਤੇ ਸ਼ਰਾਬ ਦੇ ਸਮਗਲਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਜਿਲਾ ਗੁਰਦਾਸਪੁਰ ਦੇ ਏਰੀਆ ਵਿੱਚ ਮਿਤੀ 31/3 /2024 ਨੂੰ ਵਕਤ ਕਰੀਬ ਸੂਬਾ 6:30 AM ਤੋਂ 11:00 AM ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਸਪੈਸ਼ਲ ਆਪਰੇਸ਼ਨ CASO ਚਲਾਇਆ ਗਿਆ ਹੈ।
ਉਕਤ ਆਪਰੇਸ਼ਨ CASO ਦਾ ਮੁੱਢਲਾ ਉਦੇਸ਼ ਗੈਰ ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਹਥਿਆਰਾਂ ਦੀ ਤਸਕਰੀ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋਸ਼ੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨਾ ਹੈ।
ਐਸ ਪੀ ਡੀ , ਸ਼੍ਰੀ ਬਲਵਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਨੇ ਪ੍ਰੈਸ ਮੀਡੀਆ ਨਾਲ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ CASO ਆਪਰੇਸ਼ਨ ਦੌਰਾਨ 110 ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਹੈ।ਇਸ CASO ਆਪਰੇਸ਼ਨ ਦੌਰਾਨ ਗੁਰਦਾਸਪੁਰ ਪੁਲਿਸ ਨੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਹੱਤਵਪੂਰਨ ਕਾਮਯਾਬੀ ਹਾਸਿਲ ਕੀਤੀ ਹੈ। ਜਿਸ ਦੇ ਨਤੀਜੇ ਵਜੋਂ ਐਕਸਾਈਜ਼ ਐਕਟ ਦੇ ਕੁੱਲ 11 ਮੁਕੱਦਮੇ ਦਰਜ ਕੀਤੇ ਗਏ ਹਨ। ਜਿਸ ਵਿੱਚ ਕੁੱਲ 72000 ਮਿਲੀਲੀਟਰ illicit liquor ਅਤੇ 1800 ਕਿਲੋ ਲਾਹਨ ਬਰਾਮਦ ਕੀਤੀ ਗਈ ਹੈ।
ਉਕਤ ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਰਾਨੇ ਰਿਮਾਂਡ ਉਹਨਾਂ ਕੋਲੋਂ ਬੈਕਵਰਡ ਅਤੇ ਫੋਰਵਰਡ ਲਿੰਕਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਅਤੇ ਪੁੱਛਗਿੱਛ ਦੇ ਆਧਾਰ ਤੇ ਹੋਰ ਸੰਬੰਧਿਤ ਦੋਸ਼ੀਆਂ ਨੂੰ ਵੀ ਕਾਨੂੰਨੀ ਦਾਇਰੇ ਵਿੱਚ ਲਿਆਂਦਾ ਜਾਵੇਗਾ।
ਪ੍ਰੈਸ ਨਾਲ ਗੱਲਬਾਤ ਦੌਰਾਨ ਐਸ ਪੀ ਡੀ , ਸ਼੍ਰੀ ਬਲਵਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਜੀ ਨੇ ਕਿਹਾ ਕਿ ਉਕਤ ਨਜਾਇਜ਼ ਸ਼ਰਾਬ ਦੀ ਬਰਾਮਦਗੀ, ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਗ੍ਰਿਫਤਾਰੀ ਇਹ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਗੁਰਦਾਸਪੁਰ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ।ਅਸੀਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਅਪਰਾਧੀਆਂ ਨੂੰ ਨਿਆ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹਾਂ।