ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਚੋਣ ਕਮਿਸ਼ਨ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਦੇ ਦਿਸ਼ਾ-ਨਿਰਦੇਸ਼ ਤਹਿਤ ਨਸ਼ਿਆਂ ਖਿਲਾਫ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਮਿਤੀ 05.05.2024 ਨੂੰ ਗੁਪਤ ਸੂਚਨਾ ਦੇ ਆਧਾਰ ਤੇ ਸਰਬਜੀਤ ਸਿੰਘ ਉਰਫ ਸਾਬੀ ਵਾਸੀ ਨਵਾਂ ਕੱਟੜਾ ਕਲਾਨੌਰ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੈ ਅਤੇ ਜਿਸ ਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਰਾਵਾਂ ਹੇਠ 04 ਮੁਕੱਦਮੇ ਦਰਜ ਹਨ, ਦੇ ਘਰ ਰੇਡ ਕੀਤਾ ਗਿਆ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਨੀਯਤ ਨਾਲ ਆਪਣੇ ਮਕਾਨ ਦੀ ਛੱਤ ਪਰ ਚੜ੍ਹ ਗਿਆ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਅਤੇ ਸ੍ਰੀ ਅਜੇ ਕੁਮਾਰ, ਉਪ ਕਪਤਾਨ ਪੁਲਿਸ, ਐਨ.ਡੀ.ਪੀ.ਐਸ-ਕਮ-ਨਾਰਕੋਟਿਕਸ ਗੁਰਦਾਸਪੁਰ ਦੀ ਹਾਜ਼ਰੀ ਵਿੱਚ ਤਲਾਸ਼ੀ ਕਰਨ ਤੇ ਉਸ ਦੇ ਹੱਥ ਵਿੱਚ ਫੜੀ ਜੈਕਿਟ ਵਿੱਚੋਂ 01 ਕਿਲੋਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਜਿਸ ਤੇ ਉਕਤ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 45, ਮਿਤੀ 05.05.2024 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਦਰਜ ਰਜਿਸਟਰ ਕੀਤਾ। ਜੋ ਦੋਸ਼ੀ ਦੀ ਸਖਤੀ ਨਾਲ ਪੁੱਛ-ਗਿੱਛ ਕਰਨ ਤੇ ਉਸ ਪਾਸੋਂ 01 ਪਿਸਟਲ ਸਮੇਤ ਮੈਗਜ਼ੀਨ ਅਤੇ 12 ਰੌਦ ਜਿੰਦਾ ਬ੍ਰਾਮਦ ਕੀਤੇ ਗਏ। ਇਸੇ ਤਰ੍ਹਾ ਮਿਤੀ 06.05.2024 ਨੂੰ ਨਾਕਾ ਮੱਲੀਆਂ ਮੋੜ ਚੈਕਿੰਗ ਦੌਰਾਨ ਇੱਕ ਕਾਰ ਨੰਬਰੀ PB 10 ER 4627 ਸਵਿਫਟ ਡਿਜ਼ਾਇਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ਸਵਾਰ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਮੱਲੀਆਂ ਅਤੇ ਜਤਿੰਦਰ ਸਿੰਘ ਵਾਸੀ ਸ਼ਾਹਪੁਰ ਕੰਡੀ ਪਾਸੋਂ 420 ਗ੍ਰਾਮ ਹੈਰੋਇੰਨ ਬ੍ਰਾਮਦ ਕਰਕੇ ਉਕਤ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 24, ਮਿਤੀ 07.05.2024 ਜੁਰਮ 21ਸੀ-61-85 NDPS Act ਥਾਣਾ ਬਹਿਰਾਮਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
ਬ੍ਰਾਮਦਗੀ :-
ਸਰਬਜੀਤ ਸਿੰਘ ਉਰਫ ਸਾਬੀ = 01 ਕਿਲੋ ਹੈਰੋਇੰਨ ਅਤੇ 01 ਪਿਸਟਲ 32 ਬੋਰ, 12 ਜਿੰਦਾ ਰੋਂਦ
- ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਜਤਿੰਦਰ ਸਿੰਘ = 420 ਗ੍ਰਾਮ ਹੈਰੋਇੰਨ ਅਤੇ 01 ਕਾਰ ਸਵਿਫਟ