ਅੱਗਜਨੀ ਵਿੱਚ ਪੀੜਿਤ ਦੁਕਾਨਦਾਰਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਕੋਲ ਪਹੁੰਚੇ ਚੇਅਰਮੈਨ ਰਮਨ ਬਹਿਲ ਸੀਐਮ ਰਿਲੀਫ ਫੰਡ ਵਿੱਚੋਂ ਰਾਹਤ ਦਵਾਉਣ ਲਈ ਸ਼ੁਰੂ ਕੀਤੀ ਕਾਰਵਾਈ

ਗੁਰਦਾਸਪੁਰ ਪੰਜਾਬ ਮਾਝਾ

ਰਿਪੋਰਟਰ —ਰੋਹਿਤ ਗੁਪਤਾ

ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਦੋ ਦਿਨ ਪਹਿਲਾਂ ਸ਼ਾਮ ਵੇਲੇ ਲੱਗੀ ਭਿਆਨਕ ਅੱਗ ਕਾਰਨ ਸੱਤ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋ ਜਾਣ ਦੇ ਬਾਅਦ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਨਾਂ ਪੀੜਤ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ ਸੰਬੰਧਿਤ ਹੋਰ ਦੁਕਾਨਦਾਰਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨਾਲ ਅਹਿਮ ਮੁਲਾਕਾਤ ਕੀਤੀ ਅਤੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਦੁਕਾਨਾਂ ਦੀ ਸੁਰੱਖਿਆ ਅਤੇ ਪ੍ਰਭਾਵਿਤ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਅਹਿਮ ਮੁੱਦੇ ਉਠਾਏ ਹਨ

ਇਸ ਮੁਲਾਕਾਤ ਦੌਰਾਨ ਰਮਨ ਪਹਿਲ ਨੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਦੁਕਾਨਾਂ ਦੀ ਸੁਰੱਖਿਆ ਅਤੇ ਪ੍ਰਭਾਵਿਤ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਅਹਿਮ ਮੁੱਦੇ ਉਠਾਏ ਹਨ ਜਿਸ ਦੇ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਇਨਾਂ ਪੀੜਿਤ ਦੁਕਾਨਦਾਰਾਂ ਨੂੰ ਸੀਐਮ ਰਿਲੀਫ ਫੰਡ ਵਿੱਚੋਂ ਤੁਰੰਤ ਆਰਥਿਕ ਸਹਾਇਤਾ ਕਰਵਾਉਣ ਲਈ ਕੇਸ ਤਿਆਰ ਕਰਕੇ ਭੇਜਿਆ ਜਾਵੇ। ਦੁਕਾਨਦਾਰਾਂ ਦੇ ਮੁੜ ਵਸੇਬੇ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦੇ ਉਠਾਉਂਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਜਦੋਂ ਵੀ ਕਿਸੇ ਦੁਕਾਨ ਨੂੰ ਅੱਗ ਲੱਗਦੀ ਹੈ ਤਾਂ ਦੁਕਾਨਦਾਰ ‘ਤੇ ਦੁੱਖਾਂ ਦਾ ਪਹਾੜ ਟੁੱਟਦਾ ਹੈ। ਅਜਿਹੀ ਸਥਿਤੀ ਵਿੱਚ ਦੁਕਾਨਦਾਰਾਂ ਲਈ ਨਾ ਸਿਰਫ ਆਪਣੇ ਮੁੜ ਵਸੇਬੇ ਦੀ ਵੱਡੀ ਜਿੰਮੇਵਾਰੀ ਨਿਭਾਉਣੀ ਔਖੀ ਹੋ ਜਾਂਦੀ ਹੈ ਸਗੋਂ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਦੁਕਾਨਦਾਰ ਸਰਕਾਰ ਨੂੰ ਟੈਕਸ ਦਿੰਦੇ ਹਨ, ਰਿਟਰਨਾਂ ਭਰਦੇ ਹਨ। ਪਰ ਦੂਜੇ ਪਾਸੇ ਜਦੋਂ ਉਨਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਨਾਂ ਦੀ ਭਰਪਾਈ ਲਈ ਕੋਈ ਵੀ ਅੱਗੇ ਨਹੀਂ ਆਉਂਦਾ। ਇਸ ਲਈ ਹੁਣ ਉਹ ਸੀਐਮ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਨਗੇ ਕਿ ਜਿਸ ਤਰ੍ਹਾਂ ਬਾਕੀ ਹਾਦਸਿਆਂ ਵਿੱਚ ਪੀੜਤਾਂ ਨੂੰ ਵਨ ਟਾਈਮ ਸਹਾਇਤਾ ਦਿੱਤੀ ਜਾਂਦੀ ਹੈ। ਉਸੇ ਤਰ੍ਹਾਂ ਅੱਗਜਨੀ ਦੀਆਂ ਘਟਨਾਵਾਂ ਵਿੱਚ ਪੀੜਤ ਦੁਕਾਨਦਾਰਾਂ ਨੂੰ ਵੀ ਮਾਲੀ ਮਦਦ ਕਰਨ ਦੀ ਪਾਲਸੀ ਬਣਾਈ ਜਾਵੇ। ਰਮਨ ਬਹਿਲ ਨੇ ਗੁਰਦਾਸਪੁਰ ਅੰਦਰ ਫਾਇਰ ਬ੍ਰਿਗੇਡ ਦੀ ਵਿਵਸਥਾ ਤੇ ਕਈ ਸਵਾਲ ਚੁੱਕੇ ਹਨ। ਜਿਸ ਤਹਿਤ ਵਪਾਰ ਮੰਡਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਵੱਖਰਾ ਮੈਮੋਰੈਂਡਮ ਵੀ ਦਿੱਤਾ ਗਿਆ। ਉਨਾਂ ਕਿਹਾ ਕਿ ਗੁਰਦਾਸਪੁਰ ਵਿੱਚ ਫਾਇਰ ਬ੍ਰਿਗੇਡ ਦੇ ਜੋ ਕਰਮਚਾਰੀ ਹਨ ਉਹਨਾਂ ਨੂੰ ਆਊਟ ਸੋਰਸ ਤੇ ਰੱਖਿਆ ਗਿਆ ਹੈ ਅਤੇ ਦੁੱਖ ਦੀ ਗੱਲ ਹੈ ਕਿ ਉਨਾਂ ਵਿੱਚੋਂ ਜਿਆਦਾ ਅਜਿਹੇ ਹਨ ਜਿਨਾਂ ਨੂੰ ਅੱਗ ਬੁਝਾਉਣ ਦਾ ਕੋਈ ਤਜਰਬਾ ਨਹੀਂ ਹੈ ਅਤੇ ਕਿਸੇ ਟ੍ਰੇਨਿੰਗ ਦਾ ਸਰਟੀਫਿਕੇਟ ਵੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਜਦੋਂ ਕਿਤੇ ਅੱਗ ਲੱਗਦੀ ਹੈ ਤਾਂ ਇਹ ਗੈਰ ਤਜਰਬੇਕਾਰ ਅਤੇ ਅਣਸਿਅਤ ਕਰਮਚਾਰੀ ਜਦੋਂ ਅੱਗ ਬੁਝਾਉਣ ਪਹੁੰਚਦੇ ਹਨ ਤਾਂ ਉਨਾਂ ਤੋਂ ਅੱਗ ਤੇ ਕਾਬੂ ਨਹੀਂ ਪਾਇਆ ਜਾਂਦਾ। ਇਸੇ ਤਰ੍ਹਾਂ ਉਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਾੜੀ ਹਾਲਤ ਅਤੇ ਹੋਰ ਕਮੀਆਂ ਵੀ ਉਜਾਗਰ ਕੀਤੀਆਂ ਅਤੇ ਨਾਲ ਹੀ ਕਿਹਾ ਕਿ ਜਦੋਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚਦੀਆਂ ਹਨ ਤਾਂ ਉੱਥੇ ਕਈ ਸਿਆਸੀ ਆਗੂ ਅਤੇ ਆਮ ਲੋਕ ਵੀ ਗੱਡੀਆਂ ਉੱਪਰ ਖੁਦ ਚੜ ਕੇ ਖੁਦ ਪਾਣੀ ਵਾਲੇ ਪਾਈਪ ਫੜ ਲੈਂਦੇ ਹਨ। ਅਜਿਹੇ ਲੋਕਾਂ ਨੂੰ ਅਜਿਹੀ ਮੁਸ਼ਕਿਲ ਦੀ ਘੜੀ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪਾਈਪਾਂ ਨਾਲ ਅੱਗ ਬੁਝਾਉਣ ਦਾ ਕੋਈ ਤਜਰਬਾ ਨਹੀਂ ਹੁੰਦਾ ਜਿਸ ਕਾਰਨ ਉਹ ਲੋਕ ਫੋਕੀ ਸ਼ੋਹਰਤ ਲੈਣ ਲਈ ਅੱਗ ਬੁਝਾਉਣ ਦੇ ਕੰਮ ਵਿੱਚ ਰੁਕਾਵਟ ਬਣਦੇ ਹਨ।


Leave a Reply

Your email address will not be published. Required fields are marked *