ਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ 

ਗੁਰਦਾਸਪੁਰ ਪੰਜਾਬ ਮਾਝਾ

ਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ  7 ਜੁਲਾਈ 2024 –

ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਗਾਉਣ ਦਾ ਪ੍ਰੋਗਰਾਮ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਿਵ ਭੂਮੀ ਮੁਹੱਲਾ ਇਸਲਾਮਾਬਾਦ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅੰਬ , ਅਮਰੂਦ ਅਤੇ ਲੰਗਾਠ ਦੇ ਫ਼ਲਦਾਰ ਬੂਟੇ ਲਗਾਏ ਗਏ ਅਤੇ ਭਾਜਪਾ ਮੰਡਲ ਕਾਰਜਕਾਰਨੀ ਵੱਲੋਂ ਇਹਨਾਂ ਨੂੰ ਸੰਭਾਲਣ ਦਾ ਪ੍ਰਣ ਲਿਆ ਗਿਆ।
 
ਇਸ ਮੌਕੇ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਤਾਵਰਨ ਦੀ ਸੰਭਾਲ ਲਈ ਮਾਂ ਦੇ ਨਾਂ ‘ਤੇ ਇੱਕ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾ ਸਕਣ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪੰਜਾਬ ਦਾ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਇਨ੍ਹਾਂ ਬਰਸਾਤਾਂ ਦੇ ਦਿਨਾਂ ਦੌਰਾਨ ਘੱਟੋ-ਘੱਟ 10 ਦਰੱਖਤ ਲਗਾਈਏ ਅਤੇ ਉਨਾਂ ਦੀ ਚੰਗੀ ਤਰ੍ਹਾਂ ਨਾਲ ਦੇਖਭਾਲ ਵੀ ਕਰੀਏ  ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਸਾਫ਼ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਦੇ ਸਕੀਏ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਨੀਰਜ ਸ਼ਰਮਾ, ਮੰਡਲ ਜਨਰਲ ਸਕੱਤਰ ਅਨੁਰੰਜਨ ਡਿੱਕੀ ਸੈਣੀ ਤੇ ਸ਼ਿਵ ਦੁੱਗਲ, ਮੀਤ ਪ੍ਰਧਾਨ ਧਰੁਵ ਮਹਾਜਨ, ਸਕੱਤਰ ਡਾ: ਗੋਪਾਲ ਸ਼ਰਮਾ, ਗੁਲਸ਼ਨ ਰੂਬੀ, ਅੰਬਰ ਤੇਤਰੀ, ਰੂਪ ਲਾਲ ਤੇ ਪ੍ਰਦੀਪ ਆਦਿ ਵੀ ਹਾਜ਼ਰ ਸਨ |

Leave a Reply

Your email address will not be published. Required fields are marked *