ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪਹਿਲੀ ਰਿਹਰਸਲ ਹੋਈ

ਗੁਰਦਾਸਪੁਰ ਪੰਜਾਬ ਮਾਝਾ

ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ

ਗੁਰਦਾਸਪੁਰ, 9 ਅਗਸਤ (DamanPreet singh) – 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀ ਪਹਿਲੀ ਰਿਹਰਸਲ ਅੱਜ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਈ। ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ ਅਤੇ ਹੋਰ ਅਧਿਕਾਰੀਆਂ ਵੱਲੋਂ ਇਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ।

ਅੱਜ ਦੀ ਰਿਹਰਸਲ ਦੌਰਾਨ ਰਿਹਰਸਲ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਸਹਾਇਕ ਕਮਿਸ਼ਨਰ ਸ੍ਰੀ ਅਸ਼ਵਨੀ ਅਰੋੜਾ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਸਭਿਆਚਾਰਕ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਸਹਾਇਕ ਕਮਿਸ਼ਨਰ ਨੇ ਕਿਹਾ ਕਿ ਅਗਲੀ ਰਿਹਰਸਲ 12 ਅਗਸਤ ਨੂੰ ਹੋਵੇਗੀ ਜਦਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਹੋਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ ਕਿ ਉਹ ਸਮਾਂ ਕੱਢ ਕੇ ਅਜ਼ਾਦੀ ਜਸ਼ਨਾਂ ਵਿੱਚ ਜ਼ਰੂਰ ਸ਼ਾਮਲ ਹੋਣ।

Leave a Reply

Your email address will not be published. Required fields are marked *