ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਤੀਆਂ ਦਾ ਤਿਓਹਾਰ ਮਨਾਇਆ

ਗੁਰਦਾਸਪੁਰ ਪੰਜਾਬ ਮਾਝਾ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਗੁਰਦਾਸਪੁਰ, 18 ਅਗਸਤ (DamanPreet singh) – ਜੇਲ੍ਹ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਲਈ ਜੇਲ੍ਹ ਦੇ ਔਰਤਾਂ ਦੇ ਬਲਾਕ ਵਿੱਚ ਵਿਸ਼ੇਸ਼ ਤੌਰ ਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ, ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਤੀਆਂ ਦੇ ਇਸ ਤਿਓਹਾਰ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਵਿਸ਼ੇਸ਼ ਤੌਰਤੇ ਸ਼ਮੂਲੀਅਤ ਕੀਤੀ।

ਤੀਆਂ ਦੇ ਤਿਉਹਾਰ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ਼ੀਆਂ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ। ਤੀਆਂ ਦੀਆਂ ਖੁਸ਼ੀਆਂ ਮੌਕੇ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਅਤੇ ਜੇਲ੍ਹ ਵਿੱਚ ਬੰਦ ਮਹਿਲਾਵਾਂ ਲਈ ਇਹ ਮੌਕਾ ਬਹੁਤ ਉਤਸ਼ਾਹ ਤੇ ਹਰਸ਼ੋ-ਉਲਾਸ ਵਾਲਾ ਹੋ ਨਿਭੜਿਆ। ਤੀਆਂ ਦੇ ਮੌਕੇ ਮਹਿਲਾਵਾਂ ਨੇ ਸਮਾਜ ਨੂੰ ਵਧੀਆ ਸੁਨੇਹਾ ਦੇਣ ਵਾਲੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।

ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾਵਾਂ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਤੀਆਂ ਦੀ ਮੁਬਾਰਕਬਾਦ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਤੀਆਂ ਦੇ ਤਿਓਹਾਰ ਦਾ ਇਹ ਉਪਰਾਲਾ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਤਿਓਹਾਰ ਵਿੱਚ ਹਿੱਸਾ ਲਿਆ ਹੈ ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਤੌਰ `ਤੇ ਖੁਸ਼ੀ ਮਿਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਸੁਜੱਚੇ ਪ੍ਰਬੰਧਨ ਅਤੇ ਜੇਲ੍ਹ ਵਿੱਚ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਹੀ ਅਜਿਹੇ ਉਪਰਾਲੇ ਸੰਭਵ ਹੋ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਗਰਵਾਲ ਨੇ ਜੇਲ੍ਹ ਵਿੱਚ ਸਿੱਖਿਆ ਹਾਸਲ ਕਰਨ ਰਹੇ ਬੰਦੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਵਿੱਚ ਪੌਦੇ ਵੀ ਲਗਾਏ ਗਏ।

ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਨਵਇੰਦਰ ਸਿੰਘ, ਸੀ.ਜੇ.ਐੱਮ. ਅਤੇ ਏ.ਸੀ.ਜੇ.ਐੱਮ. ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *