27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ

ਗੁਰਦਾਸਪੁਰ ਪੰਜਾਬ

ਰੋਜ਼ਗਾਰ ਮੇਲੇ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ

ਏ.ਡੀ.ਸੀ. ਸੁਰਿੰਦਰ ਸਿੰਘ ਵੱਲੋਂ ਲੜਕੀਆਂ ਨੂੰ ਇਸ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਦਾ ਲਾਭ ਉਠਾਉਣ ਦੀ ਅਪੀਲ

ਗੁਰਦਾਸਪੁਰ, 22 ਅਗਸਤ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ 27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੇਲੇ ਨੂੰ ਸੁਚਾਰੂ ਢੰਗ ਨਾਲ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਿਤੀ 27 ਅਗਸਤ 2024 ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ), ਡੇਰਾ ਬਾਬਾ ਨਾਨਕ ਵਿਖੇ ਇਕ ਵਿਸ਼ੇਸ਼ ਪਲੇਸਮੈਂਟ ਕੈਂਪ ਲੜਕੀਆਂ ਲਈ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਗਿਆ ਕਿ ਸਵੈ ਰੋਜ਼ਗਾਰ ਨਾਲ ਸਬੰਧਿਤ ਚੀਫ਼ ਮੈਨੇਜਰ ਲੀਡ ਬੈਂਕ, ਗੁਰਦਾਸਪੁਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਟਾਲਾ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਗੁਰਦਾਸਪੁਰ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ, ਸਹਾਇਕ ਡਾਇਰੈਕਟਰ, ਮੱਛੀ ਪਾਲਣ, ਗੁਰਦਾਸਪੁਰ, ਜ਼ਿਲ੍ਹਾ ਮੈਨੇਜਰ , ਐੱਸ.ਸੀ. ਕਾਰਪੋਰੇਸ਼ਨ, ਗੁਰਦਾਸਪੁਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗੁਰਦਾਸਪੁਰ, ਜ਼ਿਲ੍ਹਾ ਮੈਨੇਜਰ, ਬੈਕਫਿਨਕੋ, ਗੁਰਦਾਸਪੁਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਗੁਰਦਾਸਪੁਰ ,ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਸਵੈ ਰੋਜ਼ਗਾਰ ਦੇ ਸਟਾਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਲੜਕੀਆਂ ਸਵੈ ਰੋਜ਼ਗਾਰ ਕਰਨ ਲਈ ਲੋਨ ਲੈਣ ਦੀਆਂ ਚਾਹਵਾਨ ਹਨ, ਉਹ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅੱਪ ਇੰਡੀਆ ਸਕੀਮਾਂ ਦੇ ਤਹਿਤ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਲੋਨ ਲੈ ਸਕਦੀਆਂ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਰੈਕਸਾ ਸਕਿਉਰਿਟੀ, ਸਿਵਫਟ ਸਕਿਉਰਿਟੀ, ਕੇ.ਵੀ. ਇੰਟਰਪਰਾਈਜ਼ਰ, ਨੈੱਟ ਸਪਾਟ ਸਰਵਿਸ ਪ੍ਰਾਈਵੇਟ ਲਿਮਟਿਡ, ਏਅਰਟੈੱਲ, ਆਈ.ਸੀ.ਆਈ.ਸੀ, ਐੱਸ.ਟੀ. ਕੋਟੈਕਸ ਐਕਸਪੋਰਟ, ਐੱਲ.ਆਈ.ਸੀ, ਐੱਸ.ਬੀ.ਆਈ. ਇੰਸ਼ੋਰੈਂਸ, ਐੱਚ.ਐੱਸ.ਬੀ.ਸੀ, ਬਜਾਜ ਫਾਈਨੈਂਸ, ਪੁਖਰਾਜ ਹਰਬਲ ਅਤੇ ਐਜੀਲਾ ਹਰਬਲ ਸਮੇਤ ਵੱਖ-ਵੱਖ ਕੰਪਨੀਆਂ ਵੱਲੋਂ ਸਕਿਉਰਿਟੀ ਗਾਰਡ, ਵੇਅਰ ਹਾਊਸ ਪੈਕਰ, ਇੰਸ਼ੋਰੈਂਸ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀਆਂ ਆਸਮੀਆਂ ਲਈ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ ਅਤੇ ਗਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 18-37 ਸਾਲ ਹੈ। ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਅਨੁਸਾਰ 10000 ਤੋਂ 15000 ਤੱਕ ਸੈਲਰੀ ਦਾ ਪੈਕੇਜ ਦਿੱਤਾ ਜਾਵੇਗਾ ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਮਿਤੀ 27 ਅਗਸਤ 2024 ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਲੱਗ ਰਹੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੇਲੇ ਵਿੱਚ ਚਾਹਵਾਨ ਲੜਕੀਆਂ ਆਪਣੇ ਅਸਲ ਦਸਤਾਵੇਜ਼ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਲੈ ਕੇ ਸਵੇਰੇ 9:00 ਵਜੇ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 9478727217 ‘ਤੇ ਸੰਪਰਕ ਕਰ ਸਕਦੇ ਹਨ।

ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ, ਡੇਰਾ ਬਾਬਾ ਨਾਨਕ , ਤਹਿਸੀਲਦਾਰ, ਡੇਰਾ ਬਾਬਾ ਨਾਨਕ , ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਡੇਰਾ ਬਾਬਾ ਨਾਨਕ, ਕਾਰਜਸਾਧਕ ਅਫ਼ਸਰ ਨਗਰ ਕੌਂਸਲ, ਡੇਰਾ ਬਾਬਾ ਨਾਨਕ, ਜ਼ਿਲ੍ਹਾ ਸਿੱਖਿਆ ਅਫ਼ਸਰ(ਸ), ਗੁਰਦਾਸਪੁਰ, ਚੀਫ਼ ਮੈਨੇਜਰ ਲੀਡ ਬੈਂਕ, ਗੁਰਦਾਸਪੁਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਟਾਲਾ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਗੁਰਦਾਸਪੁਰ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ, ਸਹਾਇਕ ਡਾਇਰੈਕਟਰ, ਮੱਛੀ ਪਾਲਣ, ਗੁਰਦਾਸਪੁਰ, ਜ਼ਿਲ੍ਹਾ ਮੈਨੇਜਰ , ਐੱਸ.ਸੀ. ਕਾਰਪੋਰੇਸ਼ਨ, ਗੁਰਦਾਸਪੁਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗੁਰਦਾਸਪੁਰ, ਜ਼ਿਲ੍ਹਾ ਮੈਨੇਜਰ, ਬੈਕਫਿਨਕੋ, ਗੁਰਦਾਸਪੁਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਗੁਰਦਾਸਪੁਰ ਅਧਿਕਾਰੀ ਸ਼ਾਮਲ ਹੋਏ।

Leave a Reply

Your email address will not be published. Required fields are marked *