ਐਸਐਸਪੀ ਨੇ ਪ੍ਰੈਸ ਕਾਨਫਰੰਸ ਵਿੱਚ ਕੀਤੇ ਹੋਰ ਕਈ ਖੁਲਾਸੇ
ਗੁਰਦਾਸਪੁਰ (ਪੰਜਾਬ)
ਬੀਤੇ ਦਿਨੀਂ ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੇ ਤਹਿਤ ਆਉਂਦੇ ਪਿੰਡ ਸਿੰਘਪੁਰ ‘ਚ ਇਕ ਪਾਦਰੀ ਨੇ ਇਕ ਵਿਅਕਤੀ ਨੂੰ ਉਸ ‘ਚੋਂ ਸ਼ੈਤਾਨ ਕੱਢਣ ਦੀ ਕੋਸ਼ਿਸ਼ ਕਰਦੇ ਹੋਏ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਕਬਰਿਸਤਾਨ ‘ਚ ਦਫਨਾ ਦਿੱਤਾ ਸੀ ਪਰ ਜਦੋਂ ਮਾਮਲਾ ਸਾਹਮਣੇ ਆਇਆ ਤਾਂ ਪੁਲਸ ਨੇ ਪਾਦਰੀ ਸਮੇਤ 10 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ‘ਚ ਮ੍ਰਿਤਕ ਸੈਮੂਅਲ ਮਸੀਹ ਦੀ ਲਾਸ਼ ਨੂੰ ਕਬਰ ਵਿੱਚੋਂ ਬਾਹਰ ਕੱਢਿਆ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਸੀ। ਹੁਣ ਮਾਮਲੇ ਵਿੱਚ ਪੁਲਿਸ ਨੇ ਪਦਵੀ ਅਤੇ ਉਸਦੇ ਇੱਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੁਣ ਇਸ ਮਾਮਲੇ ਵਿੱਚ ਅੱਜ ਪ੍ਰੈਸ ਕਾਨਫਰੰਸ ਕਰਦੇ ਹੋਏ ਐਸ.ਐਸ.ਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਪਾਸਟਰ ਜੈਕਬ ਮਸੀਹ ਅਤੇ ਉਸਦੇ ਇੱਕ ਸਾਥੀ ਬਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹਨਾਂ ਦੇ 8 ਸਾਥੀ ਅਜੇ ਵੀ ਫਰਾਰ ਹਨ, ਜਿਹਨਾਂ ਨੂੰ ਟੀਮਾਂ ਬਣਾ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਛਾਪੇਮਾਰੀ ਕੀਤੀ ਜਾ ਰਹੀ ਹੈ