ਬੀਤੀ ਦੇਰ ਰਾਤ ਗੁਰਦਾਸਪੁਰ ਦੇ ਵਿੱਚ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਦੇ ਘਰ ਕਿਸੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ ਘਰ ਦੇ ਗੇਟ ਅੱਤੇ ਛਤ ਵਿੱਚ ਲੱਗੀਆਂ ਗੋਲੀਆ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਕਰ ਰਹੇ ਮਾਮਲੇ ਦੀ ਜਾਂਚ ਪੜਤਾਲ ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਕੀਤੀ ਨਾਰੇਬਾਜੀ ਮੌਕੇ ਤੇ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਕਾਂਗਰਸੀ ਐਮਸੀ ਸੁਨੀਤਾ ਰਾਣੀ ਦੇ ਬੇਟੇ ਨਕੁਲ ਮਹਾਜਨ ਜੋ ਕਿ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਹਨ ਉਨਾਂ ਨੂ ਵਿਦੇਸ਼ੀ ਨੰਬਰ ਤੋਂ ਕਈ ਵਾਰ ਜਾਨੋ ਮਾਰਨ ਦੀ ਧਮਕੀ ਵੀ ਆ ਚੁੱਕੀ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਘਰ ਉਪਰ ਗੋਲੀ ਚਲਾਉਣ ਵਾਲਾ ਨੌਜਵਾਨ ਸੀਸੀ ਟੀਵੀ ਕੈਮਰੇ ਵਿੱਚ ਵੀ ਕੈਦ ਹੋਇਆ ਹੈ
