ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ ਪੰਜਾਬ

ਗੁਰਦਾਸਪੁਰ,6 ਸਤੰਬਰ (DamanPreet singh)ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।
ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਜਾਗਰੂਕ ਕੀਤਾ। ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ ਸਾਊਂਡ ਪਰਦੂਸ਼ਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਉਨ੍ਹਾਂ ਸਕੂਲੀ ਟਰਾਂਸਪੋਰਟ ਬਾਰੇ ਮਾਨਯੋਗ ਹਾਈਕੋਰਟ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ । ਹੈਲਪ ਲਾਈਨ ਨੰਬਰ 112,1033,1930 ਬਾਰੇ ਵੀ ਜਾਣਕਾਰੀ ਦਿੱਤੀ ਗਈ ।
ਸੈਮੀਨਾਰ ਵਿੱਚ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਚੈਅਰਮੈਨ ਸ੍ਰੀ ਸਤਵਿੰਦਰ ਸਿੰਘ ਸੰਧੂ ਸਾਧੂ ਸਿੰਘ ਗੁਰਪ੍ਰੀਤ ਕੌਰ ਆਦਿ ਨੇ ਹਿੱਸਾ ਲਿਆ। ਪ੍ਰਿੰਸੀਪਲ ਸਾਹਿਬ ਵਲੋਂ ਟ੍ਰੈਫਿਕ ਕਰਮਚਾਰੀਆਂ ਦਾ ਜਾਣਕਾਰੀ ਦੇਣ ਤੇ ਧੰਨਵਾਦ ਕੀਤਾ ਗਿਆ

Leave a Reply

Your email address will not be published. Required fields are marked *