ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ

ਗੁਰਦਾਸਪੁਰ ਪੰਜਾਬ

ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ

ਗੁਰਦਾਸਪੁਰ, 6 ਸਤੰਬਰ (DamanPreet singh) ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024 ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਅੰਡਰ 14 ਤੋਂ 70 ਸਾਲ ਤੱਕ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੀਤੀ ਗਈ ਸੀ। ਇਹ ਖੇਡ ਮੇਲਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ।

ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸੰਕਰ ਵੱਲੋਂ ਪੰਜਾਬ ਖੇਡ ਮੇਲੇ 2024 ਅਧੀਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਸੀ ਤੇ ਸਖਤ ਹਦਾਇਤ ਕੀਤੀ ਗਈ ਸੀ ਖੇਡਾਂ ਵਤਨ ਪੰਜਾਬ ਦੀਆਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ। ਉਹਨਾਂ ਅੱਗੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ 2024 ਤੋਂ 10 ਸਤੰਬਰ 2024 ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22-09-2024 ਤੱਕ ਕਰਵਾਏ ਜਾਣਗੇ। ਜਿਲ੍ਹਾ ਖੇਡ ਮੇਲਿਆਂ ਵਿੱਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਲਾਕ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ ਰੂਰਲ, ਬਟਾਲਾ ਅਰਬਨ) ਪੱਧਰੀ ਟੂਰਨਾਮੈਂਟ ਵਿੱਚ ਅਥਲੈਟਿਕਸ, ਕਬੱਡੀ (ਨੈਸਨਲ ਅਤੇ ਸਰਕਲ ਸਟਾਇਲ),ਖੋ-ਖੋ, ਵਾਬੀਬਾਲ (ਸੁਟਿੰਗ ਅਤੇ ਸਮੈਸਿੰਗ),ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਟੂਰਨਾਂਮੈਂਟ ਖਿਡਾਰੀਆਂ ਨੂੰ ਨਸਸ਼ਆ ਤੋ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਂਮੈਟ ਬਲਾਕ ਫਤਿਹਗੜ੍ਹ ਚੂੜੀਆ, ਕਲਾਨੌਰ,ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਉਦਘਾਟਨ ਕੀਤੇ ਗਏ ਹਨ ਅਤੇ ਵੱਖ-ਵੱਖ ਮੁੱਖ ਮਹਿਮਾਨਾਂ ਵੱਲੋ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਹਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬਲਾਕ ਕਾਹਨੂੰਵਾਨ ਦਾ ਉਦਘਾਟਨ ਸ. ਸ. ਸ. ਸਕੂਲ ਕਾਲਾ ਬਾਲਾ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਜਿਲ੍ਹਾ ਯੋਜਨਾਂ ਕਮੇਟੀ ਗੁਰਦਾਸਪੁਰ ਵੱਲੋ ਕੀਤਾ ਗਿਆ।ਬਲਾਕ ਫਤਿਹਗੜ੍ਹ ਚੂੜੀਆ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ, ਕਾਲਾ ਅਫਗਾਨਾਂ (ਆਜਮਪੁਰ) ਵਿਖੇ ਬਲਬੀਰ ਸਿੰਘ ਪੰਨੂ ਚੈਅਰਮੈਨ ਪਨਸਪ ਪੰਜਾਬ ਅਤੇ ਸ੍ਰੀ ਸੁਖਰਾਜ ਸਿੰਘ ਢਿੱਲੋ ਐਸ. ਡੀ. ਐਸ ਫਤਿਹਗੜ੍ਹ ਚੂੜੀਆ ਵੱਲੋ ਕੀਤਾ ਗਿਆ। ਬਲਾਕ ਕਲਾਨੌਰ ਦਾ ਉਦਘਾਟਨ ਗੁਰਦੀਪ ਸਿੰਘ ਰੰਧਾਵਾ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਅਤੇ ਸ੍ਰੀਮਤੀ ਜਯੋਤਸਨਾ ਸਿੰਘ ਐਸ. ਡੀ. ਐਮ ਕਲਾਨੌਰਵਵੱਲੋ ਕੀਤਾ ਗਿਆ। ਬਲਾਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਜੀ ਵੱਲੋ ਕੀਤਾ ਗਿਆ ਹੈ।

Leave a Reply

Your email address will not be published. Required fields are marked *