

ਗੁਰਦਾਸਪਰ, 7 ਸਤੰਬਰ (DamanPreet singh) – ਗੁਰਦਾਸਪੁਰ ਦੇ ਨਾਮਵਰ ਸਿੱਖਕ ਅਦਾਰੇ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪੋ ਆਪਣੇ ਗਿੱਧੇ ਤੇ ਭੰਗੜੇ ਦੇ ਜੋਹਰ ਦਿਖਾਏ, ਅੱਜ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਸੀਬੀਏ ਇਨਫੋਟੈਕ ਗੁਰਦਾਸਪੁਰ ਪਹੁੰਚਣ ਤੇ ਚੇਅਰਮੈਨ ਰਮਨ ਬਹਿਲ ਦਾ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਅਤੇ ਮੈਡਮ ਸਿਮਰਨ ਵਲੋਂ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਚੇਅਰਮੈਨ ਰਮਨ ਬਹਿਨ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਗੁਰਦਾਸਪੁਰ ਦੇ ਇਸ ਨਾਮਵਰ ਸਿੱਖਿਕ ਅਦਾਰੇ ਸੀਬੀਏ ਇਨਫੋਟੈਕ ਵੱਲੋਂ ਲਗਾਤਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਆਪਣੇ ਸੱਭਿਆਚਾਰ ਦੇ ਨਾਲ ਜੋੜਨ ਦਾ ਵੀ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਜੋ ਬੱਚਿਆਂ ਦੇ ਗਿੱਧੇ ਤੇ ਭੰਗੜੇ ਦੇ ਮੁਕਾਬਲੇ ਹੋਏ ਹਨ ਉਹਨਾਂ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ ਹੈ। ਗੱਲਬਾਤ ਦੌਰਾਨ ਸੀਬੀਏ ਇਨਫੋਰਟੈਕ ਦੇ ਚੇਅਰਪਰਸਨ ਮੈਡਮ ਸਿਮਰਨ ਨੇ ਕਿਹਾ ਕਿ ਸੀਬੀ ਇਨਫੋਰਟੈਕ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ ਉਹਨਾਂ ਨੂੰ ਇੱਕ ਚੰਗੇ ਸਮਾਜ ਸੇਵੀ ਬਣਾਉਣਾ ਵੀ ਹੈ। ਮੈਡਮ ਸਿਮਰਨ ਨੇ ਕਿਹਾ ਕਿ ਸਾਨੂੰ ਆਪਣੇ ਪੰਜਾਬ ਦੇ ਪੁਰਾਤਨ ਵਿਰਸੇ ਤੇ ਸੱਭਿਆਚਾਰ ਦੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਅਤੇ ਸਾਡੇ ਰਵਾਇਤੀ ਨਾਚ ਜਿਵੇਂ ਗਿੱਧਾ ਤੇ ਭੰਗੜਾ ਦੀ ਬੱਚਿਆਂ ਨੂੰ ਵੱਧ ਤੋਂ ਵੱਧ ਟ੍ਰੇਨਿੰਗ ਦੇਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀ ਲੋਕ ਸੰਸਕ੍ਰਿਤੀ ਨੂੰ ਅੱਗੇ ਵਧਾ ਸਕੀਏ। ਸੀਬੀਏ ਇਨਫੋਟੈਕ ਦੇ ਐਮ.ਡੀ ਇੰਜੀਨੀਅਰ ਸੰਦੀਪ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਸੀਬੀਆਈ ਇਨਫੋਟੈਕ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਹਨਾਂ ਦਾ ਉਤਸ਼ਾਹ ਵਧਾਇਆ ਹੈ। ਗੱਲਬਾਤ ਦੌਰਾਨ ਇੰਜੀਨੀਅਰ ਸੰਦੀਪ ਕੁਮਾਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਪੁਰਾਤਨ ਸੱਭਿਆਚਾਰ ਨਾਲ ਜੋੜਨ ਦੇ ਲਈ ਵੱਡੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਤੇ ਸੀਬੀ ਇਨਫੋਟੈਕ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਚੇਅਰਮੈਨ ਰਮਨ ਬਹਿਲ ਦੇ ਇਲਾਵਾ ਜੇਤੂ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।