


ਗੁਰਦਾਸਪੁਰ ( DamanPreet singh )
ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਪੀ ਐਮ ਸੀ ਜਵਾਹਰ ਨਵੋਦਿਆ ਵਿਦਿਆਲੇ ਦਬੂੜੀ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਦੌਰਾਨ ਐਸਐਸਪੀ ਗੁਰਦਾਸਪੁਰ ਆਈਪੀਐਸ ਦਿਆਮਾ ਹਰੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਵੱਲੋਂ ਮਿਲਿਆ ਹਦਾਇਤਾਂ ਅਨੁਸਾਰ ਮਿਸ਼ਨ ਨਿਸ਼ਚੇ ਦੇ ਤਹਿਤ ਗੁਰਦਾਸਪੁਰ ਜਿਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਲਗਾਤਾਰ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਉਹਨਾਂ ਵੱਲੋਂ ਅੱਜ ਇਹ ਖੇਡ ਟੂਰਨਾਮੈਂਟ ਕਰਵਾਇਆ ਗਿਆ ਹੈ। ਇਸ ਟੂਰਨਾਮੈਂਟ ਵਿੱਚ ਕਈ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਵੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਚੋ ਬਾਹਰ ਕੱਢਣਾ ਅਤੇ ਖੇਡਾਂ ਨਾਲ ਜੀ ਜੋੜ ਕੇ ਸਿਹਤ ਬੁਲੰਦ ਬਣਾਉਣਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੀ ਨਸ਼ਿਆਂ ਸੰਬੰਧੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਜਿਸ ਨੂੰ ਪੁਲਿਸ ਤੇ ਪਬਲਿਕ ਦੇ ਸਾਂਝੇ ਯਤਨਾਂ ਦੇ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ।ਉੱਥੇ ਹੀ ਨਵੋਦੇ ਵਿਦਿਆਲੇ ਦੇ ਪ੍ਰਿੰਸੀਪਲ ਨਹੀਂ ਐਸਐਸਪੀ ਗੁਰਦਾਸਪੁਰ ਦਾ ਧੰਨਵਾਦ ਕੀਤਾ।ਗੌਰਤਲਬ ਹੈ ਕਿ ਮਿਸ਼ਨ ਨਿਸ਼ਚੇ ਦੇ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮੇਂ ਸਮੇਂ ਤੇ ਜਿਲੇ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਤੇ ਟੂਰਨਾਮੈਂਟ ਦਾ ਆਯੋਜਨ ਕਰਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅੱਜ ਦੇ ਇਸ ਟੂਰਨਾਮੈਂਟ ਦੇ ਵਿੱਚ ਜ਼ਿਲ੍ਹਾ ਰੈਡ ਕਰੋਸ ਸੋਸਾਇਟੀ , ਸਿਹਤ ਵਿਭਾਗ,ਬੀਐਸਐਫ ਤੇ ਹੋਰ ਵੀ ਕਈ ਸਮਾਜਿਕ ਸੰਗਠਨ ਸ਼ਾਮਿਲ ਸਨ ।ਗੁਰਦਾਸਪੁਰ ਪੁਲਿਸ ਦੇ ਕਈ ਉੱਚ ਅਧਿਕਾਰੀ ਵੀ ਟੂਰਨਾਮੈਂਟ ਵਿੱਚ ਹਾਜ਼ਰ ਰਹੇ।