
ਡਿਪਟੀ ਕਮਿਸ਼ਨਰ ਵਲੋਂ ਗੁਰਦਾਸਪੁਰ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੂਆਤ
ਗੁਰਦਾਸਪੁਰ, 8 ਸਤੰਬਰ (DamanPreet singh) ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਅਧੀਨ ਗੁਰਦਾਸਪੁਰ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜਿਲਾ ਨਵੇਂ ਅਫਸਰ ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ ਅਤੇ ਖਿਡਾਰੀ ਮੋਜੂਦ ਸਨ।
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਖੇਡਾਂ ਦੀ ਸ਼ੁਰੂਆਤ ਕਰਨ ਉਪਰੰਤ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਲਗਾਤਾਰ ਤਿੰਨ ਸਾਲਾਂ ਤੋਂ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਸਫਲ ਸਾਬਤ ਹੋ ਰਹੀਆਂ ਹਨ ਅਤੇ ਖੇਡਾਂ ਦੇ ਖੇਤਰ ਵਿੱਚ ਪੇਂਡੂ ਹਲਕਿਆਂ ਤੋਂ ਚੰਗੇ ਖਿਡਾਰੀ ਪੈਦਾ ਕਰਨ ਲਈ ਵਧੀਆ ਪਲੇਟਫਾਰਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਹੈ ਅਤੇ ਇਸੇ ਸਦਕਾ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿੱਚ ਵੀ ਮੱਲਾਂ ਮਾਰੀਆਂ ਹਨ।
ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਨਸ਼ੇ ਰਹਿਤ ਅਤੇ ਤੰਦਰੁਸਤ ਸਮਾਜ ਸਿਰਜਣ ਦਾ ਬਹੁਤ ਚੰਗਾ ਸਾਧਨ ਹਨ ਅਤੇ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਵੇਲੇ ਯਤਨਸ਼ੀਲ ਹੈ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਬਲਾਕ ਪੱਧਰੀ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ। ਜਿਲ੍ਹਾ ਖੇਡ ਮੇਲਿਆਂ ਵਿੱਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਅੱਜ ਵੱਖ ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।