ਗੁਰਦਾਸਪੁਰ, 19 ਸਤੰਬਰ (Daman Preet Singh ) ਐਸਐਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਿਸ ਸਾਂਝ ਕੇਂਦਰ ਗੁਰਦਾਸਪੁਰ ਵਲੋਂ ਐਚਕੇਐਮਵੀ ਕਾਲਜ ਧਾਰੀਵਾਲ ਵਿਖੇ ਵੱਖ ਵੱਖ 44 ਸੇਵਾਵਾਂ, ਸ਼ਕਤੀ ਐਪ, ਹੈਲਪ ਲਾਈਨ ਨੰਬਰ 112 ਦੀ ਜਾਣਕਾਰੀ ਦੇਣ ਸਬੰਧੀ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਇੰਦਰਬੀਰ ਕੌਰ ਨੇ ਦੱਸਿਆ ਕਿ ਪੁਲਿਸ ਸਾਂਝ ਕੇਂਦਰ ਵਲੋਂ ਜਿਲੇ ਭਰ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ‘ਮਿਸ਼ਨ ਨਿਸ਼ਚੇ’ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫਤ ਚ ਆਏ ਵਿਅਕਤੀਆਂ ਦਾ ਮੁਫਤ ਇਲਾਜ ਕੀਤੀ ਜਾ ਰਿਹਾ ਹੈ, ਉਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ।
