ਗੁਰਦਾਸਪੁਰ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਹਲਕਾ ਦੀਨਾਨਗਰ ਦੇ ਪਿੰਡ ਡੀਡਾਂ ਸਾਂਸੀਆਂ ਵਿਖੇ ਆਈ.ਜੀ ਬਾਰਡਰ ਰੇਂਜ ਮਨੀਸ਼ ਚਾਵਲਾ ਦੀ ਦੀ ਰਹਿਨੁਮਾਈ ਹੇਠ ਵੱਖ ਵੱਖ ਥਾਣਿਆਂ ਦੇ ਐਸ ਐਚ ਓ ਸਣੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਨਾਲ ਲੈ ਕੇ ਸਰਚ ਅਪ੍ਰੇਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਆਈ ਜੀ ਬਾਰਡਰ ਰੇਂਜ ਮੋਹਨੀਸ਼ ਚਾਵਲਾ ਨੇ ਕਿਹਾ ਕਿ ਅੱਜ ਭਾਰੀ ਪੁਲਸ ਬਲ ਨੂੰ ਨਾਲ ਲੈ ਕੇ ਘਰਾਂ ਦਾ ਸਰਚ ਅਪ੍ਰੇਸ਼ਨ ਜਾਰੀ ਹੈ ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਮੁਤੱਲਕ ਜੋ ਵੀ ਸਮੱਗਰੀ ਰਿਕਵਰ ਹੋਵੇਗੀ। ਉਹ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਦੱਸੀ ਜਾਵੇਗੀ।

