ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ ‘ਤੇ ਹੱਲ

ਗੁਰਦਾਸਪੁਰ ਪੰਜਾਬ ਮਾਝਾ

ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਗੁਰਦਾਸਪੁਰ, 14 ਨਵੰਬਰ (DamanPreet Singh) ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਗੱਲ ਕਰਦਿਆਂ ਐਸ. ਐਸ.ਪੀ, ਹਰੀਸ਼ ਦਾਯਮਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਜੋ ਵੀ ਲੋਕ ਆਪਣੀਆਂ ਮੁਸ਼ਕਿਲਾਂ ਲੈ ਕੇ ਉਨ੍ਹਾਂ ਪਾਸ ਆਉਂਦੇ ਹਨ, ਉਨ੍ਹਾਂ ਨੂੰ ਸੁਣਕੇ ਹੱਲ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਉਣ।

ਐਸ.ਐਸ.ਪੀ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਜਿਥੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦਾ ਹੱਲ ਕੀਤਾ ਜਾ ਰਿਹਾ ਹੈ, ਉਸਦੇ ਨਾਲ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੀ ਨਕੇਲ ਕੱਸੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦਿਨ ਰਾਤ ਲੋਕਾਂ ਦੀ ਸੁਰੱਖਿਆ ਅਤੇ ਜਿਲ੍ਹੇ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਦਿ੍ਰੜ ਸੰਕਲਪ ਹੈ।

ਉਨ੍ਹਾਂ ਸਮਾਜਿਕ ਬੁਰਾਈ ਨਸ਼ੇ ਦੀ ਗੱਲ ਕਰਦਿਆਂ ਕਿਹਾ ਕਿ ਗੁਰਦਾਸਪੁਰ ਪੁਲਿਸ ਵਲੋਂ
ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਐਸ.ਐਸ.ਪੀ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ ਤਾਂ ਜੋ ਨੋਜਵਾਨ ਨਸ਼ਿਆਂ ਦੇ ਜਾਲ ਵਿੱਚ ਨਾ ਫਸਣ।

ਐਸ.ਐਸ.ਪੀ ਗੁਰਦਾਸਪੁਰ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈ, ਨਸ਼ਿਆਂ ਖਿਲਾਫ਼ ਪੁਲਿਸ ਨਾਲ ਸਹਿਯੋਗ ਕਰਨ। ਨਸ਼ੇ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950 ਅਤੇ ਪੁਲਿਸ ਹੈਲਪਲਾਈਨ 112 ਅਤੇ 97800- 02601 ਤੇ ਪੁਲਿਸ ਨੂੰ ਸੂਚਨਾ ਦੇਣ, ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਂਦੀ ਹੈ।

Leave a Reply

Your email address will not be published. Required fields are marked *