30 ਘੰਟਿਆਂ ਬਾਦ ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਧਰਨਾ ਖ਼ਤਮ

ਮਾਝਾ

ਰਿਪੋਰਟਰ_ਰੋਹਿਤ ਗੁਪਤਾ
ਗੁਰਦਾਸਪੁਰ

ਆਖਿਰਕਾਰ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਮਾਮਲਾ ਦਰਜ ਕਰ ਲਿਆ ਗਿਆ।ਜਿਸ ਤੋਂ ਬਾਅਦ ਸਿਖ ਸਗਤਾ ਵਲੋਂ ਐਸ ਐਸ ਪੀ ਗੁਰਦਾਸਪੁਰ ਦੇ ਦਫਤਰ ਬਾਹਰ ਲਗਾਇਆ ਗਿਆ ਮੋਰਚਾ ਸਮਾਤ ਕਰ ਦਿੱਤਾ ਗਿਆ ਦੱਸ ਦੇਈਏ ਕਿ ਕੱਲ੍ਹ ਸਵੇਰ ਤੋਂਂ ਸਿੱਖ ਜਥੇਬੰਦੀਆਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਮਾਮਲਾ ਦਰਜ ਕਰਨ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ‌ ਐਸਐਸਪੀ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ ਦੇ ਰਹੀਆਂ ਸਨ। ਸਿੱਖ ਜਥੇਬੰਦੀਆਂ ਨੇ ਆਪਣਾ ਧਰਨਾ ਰਾਤ ਵੀ ਜਾਰੀ ਰੱਖਿਆ। ਇਸ ਦੌਰਾਨ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਮਾਫ਼ੀ ਵੀ ਮੰਗ ਲਈ ਗਈ ਅਤੇ ਸ਼ਿਵਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਸੋਨੀ ਨੂੰ ਸ਼ਿਵ ਸੈਨਾ ਵਿਚੋਂ ਬਾਹਰ ਕੱਢਣ ਦਾ ਪੱਤਰ ਵੀ ਜਾਰੀ ਕੀਤਾ ਗਿਆ ਪਰ ਇਸ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਸੋਨੀ ਤੇ ਮਾਮਲਾ ਦਰਜ ਕਰਨ ਦੀ ਮੰਗ ਤੇ ਅੜੀਆ ਰਹੀਆਂ ਅਤੇ ਆਪਣਾ ਧਰਨਾ ਜਾਰੀ ਰੱਖਿਆ। ਰੋਸ਼ ਪ੍ਰਦਰਸ਼ਨ ਤੋਂ 30 ਘੰਟੇ ਤੋਂ ਬਾਅਦ ਅੱਜ ਦੇਰ ਸ਼ਾਮ ਪੁਲਿਸ ਵੱਲੋਂ ਹਰਵਿੰਦਰ ਸੋਨੀ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ 295 ਏ,504 ਅਤੇ 505 ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਨੌਜਵਾਨ ਸਿੱਖ ਇਸ ਵਿਚ 153 ਧਾਰਾਂ ਜੋੜਨ ਦੀ ਮੰਗ ਵੀ ਕਰਦੇ ਰਹੇ ਪਰ ਪੁਲੀਸ ਅਧਿਕਾਰੀ ਅਨੁਸਾਰ ਉਨ੍ਹਾਂ ਵੱਲੋਂ ਲੀਗਲ ਅਥਾਰਟੀ ਨਾਲ ਸਲਾਹ ਮਸ਼ਵਰਾ ਕਰਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਸਿੱਖ ਆਗੂਆਂ ਦੀ ਇਸ ਵਿਚ ਹੋਰ ਧਾਰਾ ਜੋੜਨ ਦੀ ਮੰਗ ਤੇ ਵੀ ‌ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਆਸਵਾਸਣ ਮਿਲਣ ਤੇ ਸਿੱਖ ਆਗੂਆਂ ਵੱਲੋਂ ਆਪਣੀ ਆਪਸੀ ਸਹਿਮਤੀ ਨਾਲ ਧਰਨਾ ਸਮਾਪਤ ਕਰ ਲਿਆ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਸੋਨੀ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਮੀਡੀਆ ਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ਉਥੇ ਹੀ ਹੁਣ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਸਿਰ ਤੇ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ ਅਤੇ ਉਸ ਦੀ ਗ੍ਰਿਫਤਾਰੀ ਕਦੀ ਵੀ ਹੋ ਸਕਦੀ ਹੈ।


1 thought on “30 ਘੰਟਿਆਂ ਬਾਦ ਸ੍ਰੀ ਹਰਿਮੰਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਧਰਨਾ ਖ਼ਤਮ

Leave a Reply

Your email address will not be published. Required fields are marked *