ਇਸ ਕੋਰਸ ਨਾਲ ਨੌਜਵਾਨ ਲੜਕੇ ਲੜਕੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਚੰਗੀਆਂ ਨੌਕਰੀਆਂ ਹਾਸਲ ਕਰ ਸਕਦੇ ਹਨ : ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 9 ਜਨਵਰੀ (DamanPreet Singh) – ਸਰਕਾਰੀ ਨੌਕਰੀਆਂ ਵਿਚ ਪ੍ਰਾਪਤੀ ਦੇ ਰਾਹ ਨੂੰ ਹੋਰ ਸੌਖਾ ਬਣਾਉਣ ਲਈ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ 120 ਘੰਟਿਆਂ ਦੇ ਖਾਸ ਕੰਪਿਊਟਰ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਸਰਕਾਰੀ ਅਤੇ ਨਿੱਜੀ ਨੌਕਰੀਆਂ ਲਈ ਬਹੁਤ ਲਾਹੇਵੰਦ ਹੋਵੇਗਾ। ਇਸ ਕੋਰਸ ਦੇ ਅਧੀਨ ਵਿਦਿਆਰਥੀਆਂ ਨੂੰ ਤਕਨੀਕੀ ਕੌਸਲ, ਡਿਜੀਟਲ ਸਕਿੱਲਸ ਅਤੇ ਬੇਸਿਕ ਕੰਪਿਊਟਰ ਸਿੱਖਣ ਦਾ ਮੌਕਾ ਮਿਲੇਗਾ।
ਇਹ ਕੋਰਸ ਆਈ ਐਸ.ਓ ਸਰਟੀਫਿਕੇਸ਼ਨ ਪ੍ਰਾਪਤ ਹੋਵੇਗਾ। ਇਸ ਕੋਰਸ ਦੀ ਪੜਾਈ ਅਤੇ ਪ੍ਰਾਪਤੀ ਉਚ ਮਿਆਰੀ ਹੋਵੇਗੀ। 120 ਘੰਟਿਆਂ ਦਾ ਇਹ ਕੋਰਸ ਸਰਕਾਰ ਅਧੀਨ ਰਜਿਸਟਰ ਹੈ ਜਿਸ ਨੂੰ ਸਫਲਤਾ ਪੂਰਵਕ ਕਰਨ ’ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਚੰਗੇ ਮੌਕੇ ਪ੍ਰਾਪਤ ਹੋਣਗੇ। ਇਸ ਕੋਰਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਪ੍ਰਦਾਨ ਕਰਨਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਦੇ ਰਾਹ ਖੁੱਲਣਗੇ ਕਿਉਂਕਿ ਅੱਜ ਦਾ ਦੌਰ ਆਧੁਨਿਕ ਗਿਆਨ ਅਤੇ ਕੰਪਿਉਟਰ ਦਾ ਯੁੱਗ ਹੈ।
ਇਸ ਲਈ ਵਿਦਿਆਰਥੀਆਂ ਨੂੰ ਕੰਪਿਊਟਰ ਦਾ ਗਿਆਨ ਹੋਣਾ ਬੇਹੱਦ ਜ਼ਰੂਰੀ ਹੈ। ਇਹ ਕੋਰਸ ਸਰਕਾਰੀ ਨੌਕਰੀਆਂ ਲਈ ਹੀ ਨਹੀਂ ਬਲਕਿ ਨਿੱਜੀ ਖੇਤਰ ਵਿਚ ਵੀ ਆਪਣਾ ਭਵਿੱਖ ਬਣਾਉਣ ਦੇ ਚਾਹਵਾਨਾਂ ਲਈ ਲਾਭਦਾਇਕ ਹੋਵੇਗਾ। ਸੀ.ਬੀ.ਏ ਇਨਫੋਟੈਕ ਵਿਖੇ 120 ਘੰਟਿਆਂ ਦੇ ਬੈਚ ਦੀ ਸ਼ੁਰੂਆਤ ਸੋਮਵਾਰ ਤੋਂ ਹੋਣ ਜਾ ਰਹੀ ਹੈ। ਜਿਹੜੇ ਵੀ ਵਿਦਿਆਰਥੀ ਇਸ ਮੌਕੇ ਦਾ ਲਾਭ ਉਠਾਉਣਾ ਚਾਹੁੰਦੇ ਹਨ ਉਹ ਅੱਜ ਹੀ ਸੀ.ਬੀ.ਏ ਇਨਫੋਟੈਕ ਦੇ ਦਫ਼ਤਰ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਆ ਕੇ ਮਿਲ ਸਕਦੇ ਹਨ।