

ਕਾਹਨੂੰਵਾਨ 25 ਜਨਵਰੀ.
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਸ੍ਰੀਮਤੀ ਜਸਮੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਡੀ.ਪੀ.ੳ. ਕਾਹਨੂੰਵਾਨ ਮਧੂਰਾਦਾ ਦੇ ਪ੍ਰਬੰਧਾਂ ਅਧੀਨ ਭਾਰਤ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ 10 ਸਾਲ ਪੂਰੇ ਹੋਣ ਤੇ ਬਲਾਕ ਕਾਹਨੂੰਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਾਹਨੂੰਵਾਨ ਵਿਖੇ ਇਸ ਸਕੀਮ ਅਧੀਨ ਲੜਕੀਆਂ ਅਤੇ ਹੋਰ ਲੋਕਾਂ ਨੂੰ ਸਲੋਗਨਾਂ ਰਾਹੀਂ ਜਾਗਰੂਕ ਕਰਨ ਸਬੰਧੀ ਹੱਥ ਵਿੱਚ ਪੋਸਟਰ ਫੜ ਲੜਕੀਆਂ ਨੂੰ ਜਾਗਰੂਕ ਕੀਤਾ । ਜਿਸ ਦੌਰਾਨ ਸਮਾਜ ਨੂੰ ਅਪੀਲ ਕੀਤੀ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਅੰਤਰ ਨਹੀ ਸਮਝਣਾ ਚਾਹੀਦਾ ਜਦਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਬੇਟੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ । ਇਸ ਮੌਕੇ ਤੇ ਪ੍ਰਿੰਸੀਪਲ ਸੁਰਜੀਤ ਸਿੰਘ ਬਲਾਕ ਕੋਆਰਡੀਨੇਟਰ ਸਰਬਜੀਤ ਸਿੰਘ ਸੁਪਰਵਾਈਜ਼ਰ ਅਨੀਤਾ ਕੁਮਾਰੀ ਜਸਬੀਰ ਕੌਰ ਮਨਜੀਤ ਕੌਰ ਅਤੇ ਆਂਗਣਵਾੜੀ ਵਰਕਰ, ਸਕੂਲੀ ਸਟਾਫ ਅਤੇ ਬੱਚੇ ਹਾਜ਼ਰ ਸਨ ।