ਸ੍ਰੀ ਆਦਿੱਤਯ ਨੇ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ ਪੰਜਾਬ

ਗੁਰਦਾਸਪੁਰ, 22 ਫਰਵਰੀ (DamanPreet singh) ਸ੍ਰੀ ਆਦਿੱਤਯ, ਆਈ.ਪੀ.ਐੱਸ., ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। 2018 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸ੍ਰੀ ਆਦਿੱਤਯ ਇਸ ਤੋਂ ਪਹਿਲਾਂ ਡੀ.ਸੀ.ਪੀ. ਜਲੰਧਰ ਹੈੱਡ-ਕੁਆਟਰ ਤਾਇਨਾਤ ਸਨ।

ਬਤੌਰ ਐੱਸ.ਐੱਸ.ਪੀ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਉਪਰੰਤ ਸ੍ਰੀ ਅਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅੰਦਰ ਨੂੰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ, ਨਸ਼ਿਆਂ ਅਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਲੋਕਾਂ ਦੀ ਸੁਰੱਖਿਆ ਲਈ ਪੁਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

Leave a Reply

Your email address will not be published. Required fields are marked *