ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਗਾਂਧੀਆਂ ਪਨਿਅੜ ਵਿੱਚ ਵੀ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਕਾਸੋਂ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੋ ਨਸ਼ੇ ਲਈ ਬਦਨਾਮ ਪਿੰਡ ਅਤੇ ਮੁਹੱਲੇ ਹਨ ਉਹਨਾਂ ਦੇ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ ਇਸ ਮੌਕੇ ਤੇ ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਲੋਕ ਵੀ ਪੁਲਿਸ ਦਾ ਸਹਿਯੋਗ ਕਰਨ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਉਹਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਨਸ਼ੇ ਦੀ ਸਪਲਾਈ ਨੂੰ ਰੋਕਿਆ ਜਾ ਸਕਦਾ ਹੈ।
