ਬੀਤੇ ਕਲ ਦੇਰ ਰਾਤ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਦਕੋਹਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਜਬਰਦਸਤ ਟੱਕਰ ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਸ ਹਾਦਸੇ ਚ ਇਕ ਨੌਜਵਾਨ ਜਖਮੀ ਹੋਇਆ ਹੈ ਉਧਰ ਪੁਲਿਸ ਵਲੋਂ ਇਸ ਮਾਮਲੇ ਤੇ ਮ੍ਰਿਤਕ ਨੌਜਵਾਨਾਂ ਦੀਆ ਲਾਸ਼ਾ ਦਾ ਸਿਵਲ ਹਸਪਤਾਲ ਬਟਾਲਾ ਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ | ਇਸ ਹਾਦਸੇ ਬਾਰੇ ਜਾਣਕਾਰੀ ਦੇਂਦੇ ਮ੍ਰਿਤਕ ਦੇ ਭਰਾ ਅਤੇ ਪੁਲਿਸ ਅਧਕਾਰੀ ਨੇ ਦੱਸਿਆ ਕਿ ਦੋ ਮੋਟਰਸਾਈਕਲ ਸਵਾਰ ਕੁਲਜੀਤ ਸਿੰਘ ( 35) ਅਤੇ ਕੁਲਵਿੰਦਰ ਲਾਡੀ )ਉਮਰ (30 ) ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਸੀ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ |

