ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ
ਦੀਨਾਨਗਰ/ਗੁਰਦਾਸਪੁਰ, 13 ਅਪ੍ਰੈਲ (damanpreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਵੇਰੇ 10:00 ਵਜੇ ਐੱਸ.ਐੱਸ.ਐੱਮ. ਕਾਲਜ. ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਬੇਦਕਰ ਜਯੰਤੀ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹਾ ਵਾਸੀ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸਮਾਜ ਤੇ ਦੇਸ਼ ਨੂੰ ਦੇਣ ਬਾਰੇ ਚਾਨਣਾ ਪਾਇਆ ਜਾਵੇਗਾ।