ਰਿਪੋਰਟਰ-ਰੋਹਿਤ ਗੁਪਤਾ
ਗੁਰਦਾਸਪੁਰ
ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਅਸੀਂ ਵੀ ਚੈਨਲ ਨਾਲ ਮਾਨ ਨਾਲ ਗੱਲਬਾਤ ਦੌਰਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੀ ਜਿਸ ਤੋਂ ਬਾਦ ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਪੁਲੀਸ ਵੱਲੋਂ ਸੋਨੀ ਤੇ ਧਾਰਾ 295 ਏ,504 ਅਤੇ 505 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਅੱਜ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਮੰਗ-ਪੱਤਰ ਦੇ ਕੇ ਸੋਨੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿੱਚ ਸੋਮਵਾਰ ਨੂੰ ਮੁੜ ਤੋਂ ਐਸਐਸਪੀ ਦਫ਼ਤਰ ਮੂਹਰੇ ਧਰਨਾ ਲਾਉਣ ਦੀ ਚੇਤਾਵਨੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਸੋਨੀ ਨੂੰ ਗ੍ਰਿਫਤਾਰ ਕਰਕੇ ਕੜੀ ਸੁਰੱਖਿਆ ਹੇਠ ਮਾਣਯੋਗ ਸੀਜੇਐਮ ਕੋਰਟ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

,