ਸ੍ਰੀ ਗੁਰੂ ਤੇਗ ਬਹਾਦੁਰ ਜੀ 347 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਬਟਾਲਾ ਵਿਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਪੰਜਾਬ

ਰਿਪੋਰਟਰ…. ਰੋਹਿਤ ਗੁਪਤਾ
ਗੁਰਦਾਸਪੁਰ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 347ਵੇ ਸ਼ਹੀਦੀ ਪਰਵ ਨੂੰ ਸਮਰਪਿਤ ਬਟਾਲਾ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਤੋਂ ਆਰੰਭ ਹੋਕੇ ਬਟਾਲਾ ਦੇ ਵੱਖ ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਿਸ ਗੁਰਦਵਾਰਾ ਸਾਹਿਬ ਸਮਾਪਤ ਹੋਇਆ ਇਸ ਵਿਚ ਸ਼ਾਮਿਲ ਸਕੂਲੀ ਬੱਚੇ ,,ਗਤਕਾ ਪਾਰਟੀਆਂ ਇਸ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ ,,,,,ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ ਇਸ ਮੌਕੇ ਸੰਗਤਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਸਮੁੱਚੀ ਕੌਮਾਂ ਦੇ ਲਈ ਅਤੇ ਇਨਸਾਨੀਅਤ ਤੇ ਹੋ ਰਹੇ ਤਸੱਦਤ ਦੇ ਖਿਲਾਫ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ ਓਹਨਾ ਦਾ ਕਹਿਣਾ ਸੀ ਕਿ ਸਾਨੂੰ ਗੁਰੂਆਂ ਦੇ ਦਰਸਾਏ ਸੱਚ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਕਰਨਾ ਚਹੀਦਾ ਹੈ ਅਤੇ ਹਰ ਇਕ ਜਰੂਰਤਮੰਦ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ।

Leave a Reply

Your email address will not be published. Required fields are marked *