ਭੁਲੱਥ / ਕਪੂਰਥਲਾ 7 ਦਸੰਬਰ ( ਮਨਜੀਤ ਸਿੰਘ ਚੀਮਾ )
ਲੁਧਿਆਣਾ ਸਰਬ ਧਰਮ ਸੇਵਾ ਸੁਸਾਇਟੀ ਵੱਲੋਂ 12ਵਾ ਮਹਾਨ ਕੀਰਤਨ ਦਰਬਾਰ 3ਅਤੇ 4 ਦਿਸੰਬਰ ਨੂੰ ਰਿਸ਼ੀ ਨਗਰ
ਛੋਟੀ ਹੈਬੋਵਾਲ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਵਿਦਵਾਨ ਵੀ ਪਹੁੰਚੇ ਇਨ੍ਹਾਂ ਸਮਾਗਮਾਂ ਵਿੱਚ ਭਾਈ ਦਵਿੰਦਰ ਸਿੰਘ ਸਿੰਘ ਸੋਢੀ ਲੁਧਿਆਣੇ ਵਾਲੇ , ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ , ਮੀਰੀ ਪੀਰੀ ਖਾਲਸਾ ਜਥਾ ਯੁਮਨਾਨਗਰ ਵਾਲੇ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਨਿਰਮਾਣ ਅੰਮ੍ਰਿਤਸਰ ਸਾਹਿਬ ਵਾਲੇ , ਭਾਈ ਕੁੰਦਨ ਸਿੰਘ ਨਾਨਕਸਰ ਖੰਨੇ ਵਾਲੇ, ਭਾਈ ਦੀਪਕ ਸਿੰਘ, ਭਾਈ ਰਾਜਵਿੰਦਰ ਸਿੰਘ, ਭਾਈ ਤੇਜਪਾਲ ਸਿੰਘ, ਭਾਈ ਗੁਰਜੰਟ ਸਿੰਘ ਲੁਧਿਆਣਾ ਵਾਲਿਆਂ ਤੋਂ ਇਲਾਵਾ ਹੋਰ ਵਿਦਵਾਨਾਂ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਸਮਾਗਮਾਂ ਵਿੱਚ ਖਾਸ ਕਰ ਸਰਦਾਰ ਪ੍ਰਕਾਸ਼ ਸਿੰਘ, ਪ੍ਰੀਤਮ ਸਿੰਘ, ਪਰਵਿੰਦਰ ਸਿੰਘ ਪੰਮਾ, ਹਰਵਿੰਦਰ ਸਿੰਘ ਸਾਲੂ ਆਦਿ ਵੱਲੋਂ ਕੀਰਤਨੀ ਜਥਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਨ੍ਹਾਂ ਸਮਾਗਮਾਂ ਦੀ ਜਾਣਕਾਰੀ ਰਜਿੰਦਰ ਸਨਮ ਨੇ ਦਿੱਤੀ।
