ਰਿਪੋਰਟਰ —ਰੋਹਿਤ ਗੁਪਤਾ
ਗੁਰਦਾਸਪੁਰ
ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਵੱਲੋਂ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਬਣਾਏ ਗਏ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਹੋਰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ
ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਸਿਟੀ ਸਕੈਨ ਸੈਂਟਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਸਿਟੀ ਸਕੈਨ ਮਸ਼ੀਨ ਦਿੱਤੀ ਗਈ ਹੈ ਤਾਂ ਜੋ ਲੋਕਾਂ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ ਉਹਨਾਂ ਕਿਹਾ ਕਿ ਇਸ ਸਿਟੀ ਸਕੈਨ ਮਸ਼ੀਨ ਨਾਲ ਲੋਕਾਂ ਨੂੰ ਕਾਫੀ ਲਾਭ ਹੋਵੇਗਾ ਅਤੇ ਲੋਕ ਬਾਹਰੀ ਲੁੱਟ ਤੋਂ ਬਚਣਗੇ ਕਿਉਕਿ ਬਾਹਰ ਸੀਟੀ ਸਕੈਨ ਕਰਨ ਦੇ ਲਈ ਨਿੱਜੀ ਸੈਕਟਰਾਂ ਵਾਲੇ ਮੋਟੇ ਪੈਸੇ ਵਸੂਲਦੇ ਹਨ ਪਰ ਹੁਣ ਹਸਪਤਾਲ ਵਿਚ ਘੱਟ ਰੇਟਾਂ ਤੇ ਮਰੀਜਾਂ ਦਾ ਸੀਟੀ ਸਕੈਨ ਕੀਤਾ ਜਾਵੇਗਾ
ਰਮਨ ਬਹਿਲ (ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ)