ਰਮਨ ਬਹਿਲ ਨੇ 10 ਪਿੰਡਾਂ ਦੇ 166 ਹੜ ਪੀੜਤਾਂ ਨੂੰ 5 ਕਰੋੜ 20 ਲੱਖ ਰੁਪਏ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ

ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੁਕਸਾਨ ਦਾ ਦੇਵੇਗੀ ਮੁਆਵਜਾ – ਰਮਨ ਬਹਿਲ

ਗੁਰਦਾਸਪੁਰ, 17 ਅਕਤੂਬਰ (ਦਮਨ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਪੀੜਤ ਲੋਕਾਂ ਨਾਲ ਦੀਵਾਲੀ ਤੋਂ ਪਹਿਲਾਂ-ਪਹਿਲਾਂਂ ਮੁਆਵਜਾ ਰਾਸ਼ੀ ਦੇਣ ਦਾ ਜ਼ੋ ਵਾਅਦਾ ਕੀਤਾ ਗਿਆ ਸੀ ਉਸਨੂੰ ਪੂਰਾ ਕਰਦਿਆਂ ਮੁਆਵਜਾ ਵੰਡ ਦੇ ਪਹਿਲੇ ਫੇਜ਼ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਲਗਾਤਾਰ ਇਹ ਮੁਆਵਜਾ ਵੰਡ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੂਕਸਾਨ ਦਾ ਮੁਆਵਜਾ ਮਿਲ ਨਹੀਂ ਜਾਂਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਪਿੰਡ ਹਰਦੋਛੰਨੀ, ਅਲੂਣਾ, ਸਿੰਘੋਵਾਲ, ਮੁਕੰਦਪੁਰ, ਲੋਲੋਨੰਗਲ, ਹਰਦਾਨ, ਭੁੱਲਾ, ਚੱਗੂਵਾਲ, ਹੁਸੈਨਪੁਰ ਅਤੇ ਦਾਖਲਾ ਦੇ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਣ ਉਪਰੰਤ ਕੀਤੀ। ਉਨ੍ਹਾਂ ਦੱਸਿਆ ਇਨ੍ਹਾਂ 10 ਪਿੰਡਾਂ ਦੇ ਕਰੀਬ 166 ਹੜ ਪੀੜਤਾਂ ਨੂੰ 5 ਕਰੋੜ 20 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ ਜਾਣੀ ਹੈ, ਜਿਸ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਹੜ ਪੀੜਤ ਨੂੰ ਰਾਹਤ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਮਨਜੀਤ ਸਿੰਘ ਰਾਜਲਾ ਐਸ.ਡੀ.ਐਮ, ਰੇਸ਼ਮ ਸਿੰਘ ਤਹਿਸੀਲਦਾਰ, ਪੰਚ-ਸਰਪੰਚ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

ਰਮਨ ਬਹਿਲ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਬੀਤੇ ਦਿਨੀ ਗੁਰਦਾਸਪੁਰ ਵਿਖੇ ਪਹੁੰਚ ਕੇ ਮੁਆਵਜਾ ਰਾਸ਼ੀ ਦੀ ਵੰਡ ਦੀ ਸ਼ੁਰੂਆਤ ਕਰਵਾਈ ਸੀ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਕੋਈ ਕਮੀ ਨਹੀ ਛੱਡੀ ਗਈ, ਉਨ੍ਹਾਂ ਖੁਦ ਲੋਕਾਂ ਨੁੰ ਰਾਹਤ ਸਮੱਗਰੀ, ਰਾਸ਼ਨ ਕਿੱਟਾਂ, ਕੈਟਲ ਫੀਡ ਤੇ ਹਰਾ ਚਾਰਾ ਦੀ ਵੰਡ ਕੀਤੀ ਤੇ ਮੁਸ਼ਕਿਲ ਸਮੇਂ ਵਿਚ ਲੋਕਾਂ ਦੇ ਨਾਲ ਖੜੇ ਸਨ। ਉਨ੍ਹਾਂ ਕਿਹਾ ਕਿ ਹੜ੍ਹਾਂ ਸਮੇਂ ਪੂਰਾ ਪ੍ਰਸ਼ਾਸਕੀ ਅਮਲਾ ਤੇ ਉਹ ਖੁਦ ਵੀ ਲਗਾਤਾਰ ਪਿੰਡਾਂ ਵਿਚ ਰਹੇ ਸਨ ਤਾਂ ਜੋ ਲੋਕਾਂ ਨਾਲ ਔਖੇ ਸਮੇਂ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜਿਆ ਜਾ ਸਕੇ।

ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ, ਜੋ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੰਨੀ ਜਲਦੀ ਮੁਆਵਜਾ ਰਾਸ਼ੀ ਦੀ ਵੰਡ ਕੀਤੀ ਹੈ ਅਤੇ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਕੋਈ ਨਫਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਆਵਜਾ ਰਾਸ਼ੀ ਵਧਾਉਂਦਿਆਂ 6800 ਰੁਪਏ ਪ੍ਰਤੀ ਏਕੜ ਤੋਂ 20 ਹਜਾਰ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ, ਜੋ ਦੇਸ਼ ਭਰ ਵਿੱਚੋਂ ਸੱਭ ਤੋਂ ਵੱਧ ਹੈ ਅਤੇ ਪੰਜਾਬ ਸਰਕਾਰ ਵਲੋਂ ਮਹਿਜ 30 ਦਿਨਾਂ ਦੇ ਅੰਦਰ ਅੰਦਰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਹੜ ਪੀੜਤਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ, ਮੁਕਾਨਾਂ ਦੇ ਹੋਏ ਨੂਕਸਾਨ, ਪਸ਼ੂ ਪਾਲਕਾਂ ਦੇ ਪਸ਼ੂ ਧਨ ਆਦਿ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਦੇਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਵੀ ਹੜ ਪੀੜਤਾਂ ਨਾਲ ਖੜੀ ਸੀ ਤੇ ਹੁਣ ਵੀ ਹਰ ਪੱਖੋਂ ਖੜੇਗੀ।

Leave a Reply

Your email address will not be published. Required fields are marked *