ਕਸਬਾ ਢਿੱਲਵਾ ਵਿਖੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਮਨੋਹਰ ਧਾਰੀਵਾਲ ਅਤੇ ਪ੍ਰਸਿੱਧ ਗੀਤਕਾਰ ਸੰਜੀਵ ਘੁਮਾਣ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਵਾਤਾਵਰਣ ਨੂੰ ਦੂਸ਼ਿਤ ਕਰ ਰਿਹਾ ਹੈ | ਜਿਸ ਕਰਕੇ ਦਿਨ ਪ੍ਰਤੀ ਦਿਨ ਮਨੁੱਖੀ ਸਰੀਰ ਬਿਮਾਰੀਆਂ ਦੀ ਜਕੜ ਵਿਚ ਆ ਰਿਹਾ ਹੈ | ਵਾਤਾਵਰਣ ਦੂਸ਼ਿਤ ਹੋਣ ਕਰਕੇ ਆਕਸੀਜਨ ਘੱਟ ਰਹੀ ਹੈ, ਜਿਸ ਕਰਕੇ ਰੁੱਖਾਂ ਨੂੰ ਬਚਾਉਣ ਲਈ ਰੁੱਖਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ |ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਵਿਚ ਆਕਸੀਜਨ ਦੀ ਕਮੀ ਨਾ ਆ ਸਕੇ |
