ਕਿਹਾ-ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ
ਗੁਰਦਾਸਪੁਰ, 18 ਅਕਤੂਬਰ (ਦਮਨ) ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ।
ਉਨ੍ਹਾਂ ਵਲੋਂ ਅੱਜ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਤੋਂ ਹਯਾਤਨਗਰ ਤੋਂ ਹਰਦੋਛੰਨੀ ਰੋਡ, ਲੰਬਾਈ 4.5 ਕਿਲੋਮੀਟਰ ਤੇ ਲਾਗਤ 74 ਲੱਖ ਰੁਪਏ, ਕਲਾਨੌਰ ਰੋਡ ਤੋਂ ਪੀਰਾਬਾਗ, ਲੰਬਾਈ 1.78 ਕਿਲੋਮੀਟਰ, ਲਾਗਤ, 35 ਲੱਖ ਰੁਪਏ, ਗਜਨੀਪੁਰ ਤੋਂ ਪਿੰਡ ਦੇ ਸਮਸ਼ਾਨਘਾਟ ਤੱਕ, ਲੰਬਾਈ 1.63 ਕਿਲੋਮੀਟਰ, ਲਾਗਤ 21 ਲੱਖ 35 ਹਜ਼ਾਰ ਰੁਪਏ, ਭੋਪੋਰ ਤੋਂ ਨਿਰਮਲ ਸਿੰਘ ਦੇ ਡੇਰੇ ਤੱਕ, ਲੰਬਾਈ 1.72 ਕਿਲੋਮੀਟਰ, ਲਾਗਤ 31 ਲੱਖ 67 ਹਜ਼ਾਰ ਅਤੇ ਪਿੰਡ ਬਲੱਗਣ ਜਿਥੇ ਬਾਰਸ਼ਾਂ ਕਾਰਨ ਸੜਕ ਰੁੜ ਗਈ ਸੀ ਅੱਜ ਓਥੇ ਦੀਵਾਰ ਬਣਾਉਣ ਦੀ ਸ਼ੁਰੂਆਤ ਕਰਵਾਈ, ਜਿਸ ਉੱਪਰ ਲਾਗਤ ਪੰਜ ਲੱਖ ਰੁਪਏ ਦੀ ਲਾਗਤ ਆਵੇਗੀ, ਦੇ ਵਿਕਾਸ ਕੰਮ ਸ਼ੁਰੂ ਕਰਵਾਏ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਲੱਗੇ ਹੋਏ ਹਨ।
ਰਮਨ ਬਹਿਲ ਨੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਦੀ ਬਿਹਤਰੀ ਲਈ ਜੋ ਕੁਝ ਵੀ ਕੀਤਾ ਜਾ ਸਕਦਾ ਹੈ ਉਹ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਕਰਨ ਵਿੱਚ ਲੱਗੇ ਹੋਏ ਹਨ।
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਲੋਕਪੱਖੀ ਫੈਸਲੇ ਲਏ ਹਨ ਅਤੇ ਮਾਨ ਸਰਕਾਰ ਦੀ ਅਗਵਾਈ ਵਿੱਚ ਗੁਰਦਾਸਪੁਰ ਹਲਕੇ ਦੇ ਵਿਕਾਸ ਕਾਰਜ ਤੇਜਗਤੀ ਨਾਲ ਚੱਲ ਰਹੇ ਹਨ।
ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਪਾਰਟੀ ਦੇ ਆਗੂ ਮੌਜੂਦ ਸਨ।